ਬਜ਼ੁਰਗ ’ਤੇ ਹਮਲਾ ਕਰਨ ਵਾਲਾ ਕੁੱਤਾ ਮਾਰਿਆ
ਜੋਗਿੰਦਰ ਸਿੰਘ ਓਬਰਾਏ ਖੰਨਾ, 14 ਜੂਨ ਇੱਥੋਂ ਦੇ ਨਵੀਂ ਆਬਾਦੀ ਇਲਾਕੇ ’ਚ ਅੱਜ ਕੁੱਤੇ ਨੇ ਬਜ਼ੁਰਗ ’ਤੇ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਪੀੜਤ 70 ਸਾਲਾਂ ਬਲਵੀਰ ਸਿੰਘ ਜਦੋਂ ਆਪਣੇ ਘਰ ਜਾ ਰਿਹਾ ਸੀ ਤਾਂ ਗਲੀ ਵਿੱਚ ਕੁੱਤੇ...
Advertisement
ਜੋਗਿੰਦਰ ਸਿੰਘ ਓਬਰਾਏ
ਖੰਨਾ, 14 ਜੂਨ
Advertisement
ਇੱਥੋਂ ਦੇ ਨਵੀਂ ਆਬਾਦੀ ਇਲਾਕੇ ’ਚ ਅੱਜ ਕੁੱਤੇ ਨੇ ਬਜ਼ੁਰਗ ’ਤੇ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਪੀੜਤ 70 ਸਾਲਾਂ ਬਲਵੀਰ ਸਿੰਘ ਜਦੋਂ ਆਪਣੇ ਘਰ ਜਾ ਰਿਹਾ ਸੀ ਤਾਂ ਗਲੀ ਵਿੱਚ ਕੁੱਤੇ ਨੇ ਉਸ ’ਤੇ ਹਮਲਾ ਕਰ ਦਿੱਤਾ। ਰੌਲਾ ਸੁਣਨ ’ਤੇ ਆਲੇ ਦੁਆਲੇ ਦੇ ਲੋਕਾਂ ਨੇ ਬਜ਼ੁਰਗ ਨੂੰ ਬਚਾਇਆ। ਲੋਕਾਂ ਨੇ ਬਲਵੀਰ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਮੁੱਢਲੇ ਇਲਾਜ ਮਗਰੋਂ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਇਸ ਦੌਰਾਨ ਗੁੱਸੇ ’ਚ ਆਏ ਲੋਕਾਂ ਨੇ ਕੁੱਤੇ ਨੂੰ ਕੁੱਟ-ਕੁੱਟ ਕੇ ਜਾਨੋਂ ਮਾਰ ਦਿੱਤਾ। ਲੋਕਾਂ ਨੇ ਕਿਹਾ ਕਿ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਗਿਣਤੀ ਬਹੁਤ ਵਧ ਗਈ ਹੈ ਜੋ ਦਿਨ ਰਾਤ ਗਲੀਆਂ ਮੁਹੱਲਿਆਂ ਵਿੱਚ ਘੁੰਮਦੇ ਰਹਿੰਦੇ ਹਨ। ਉਨ੍ਹਾਂ ਨਗਰ ਕੌਂਸਲ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਕੁੱਤਿਆਂ ਨੂੰ ਫੜਨ ਅਤੇ ਇਨ੍ਹਾਂ ਦੀ ਗਿਣਤੀ ਕੰਟਰੋਲ ਕਰਨ ਲਈ ਠੋਸ ਕਦਮ ਚੁੱਕੇ ਜਾਣ।
Advertisement