ਪੱਤਰ ਪ੍ਰੇਰਕ
ਅੰਮ੍ਰਿਤਸਰ, 14 ਅਪਰੈਲ
ਅਮਰੀਕੀ ਫ਼ੌਜ ਦੇ ਪਹਿਲੇ ਸਿੱਖ ਕਰਨਲ ਡਾ. ਅਰਜਿੰਦਰਪਾਲ ਸਿੰਘ ਸੇਖੋਂ ਦੇ ਦੇਹਾਂਤ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੇਖੋਂ ਪਹਿਲੇ ਭਾਰਤੀ ਸਿੱਖ ਡਾਕਟਰ ਸਨ, ਜੋ ਅਮਰੀਕੀ ਫੌਜ ਵਿਚ ਕਰਨਲ ਰੈਂਕ ਤਕ ਪਹੁੰਚੇ। ਉਨ੍ਹਾਂ 25 ਸਾਲ ਅਮਰੀਕੀ ਫੌਜ ਵਿਚ ਨੌਕਰੀ ਕੀਤੀ। ਅਜਿਹੀ ਸ਼ਖ਼ਸੀਅਤ ਦੇ ਸੰਸਾਰ ਤੋਂ ਜਾਣ ਨਾਲ ਸਿੱਖ ਭਾਈਚਾਰੇ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਸੇਖੋਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਿਦਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਜੂਨੀਅਰ ਦੇ ਦੇਹਾਂਤ ’ਤੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਬਲਬੀਰ ਸਿੰਘ ਦੇ ਹਾਕੀ ਖੇਤਰ ’ਚ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।