ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 10 ਮਈ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਬੈਠਕ ਕੀਤੀ। ਬੈਠਕ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਨੂੰ ਸਕਾਰਾਤਮ ਸੋਚ ਨਾਲ ਖ਼ਤਮ ਕੀਤਾ ਜਾ ਸਕਦਾ ਹੈ| ਉਨ੍ਹਾਂ ਨੇ ਅੱਜ ਇਲਾਕਾ ਵਾਸੀਆਂ ਨੂੰ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ| ਇਸ ਮੌਕੇ ਡੀਸੀ ਵਿਨੀਤ ਕੁਮਾਰ ਨੇ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਰਾਹੀਂ ਮਰੀਜ਼ਾਂ ਦੀ ਤੰਦਰੁਸਤੀ ਲਈ ਯਤਨ ਕੀਤੇ ਜਾਣਗੇ| ਸੀਨੀਅਰ ਪੁਲੀਸ ਕਪਤਾਨ ਧਰੁਮਨ ਐਚ ਨਿੰਬਲੇ ਨੇ ਦੱਸਿਆ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ 68 ਤਸਕਰਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾ ਚੁੱਕੇ ਹਨ|