ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਡਾ. ਰਾਜੀਵ ਸੂਦ ਨੇ ਬਾਬਾ ਫ਼ਰੀਦ ’ਵਰਸਿਟੀ ਦੇ ਵੀਸੀ ਵਜੋਂ ਅਹੁਦਾ ਸੰਭਾਲਿਆ

ਯੂਨੀਵਰਸਿਟੀ ਵਿਚਲੀਆਂ ਘਾਟਾਂ ਜਲਦੀ ਦੂਰ ਕੀਤੀਆਂ ਜਾਣਗੀਆਂ: ਡਾ. ਸੂਦ
ਯੂਨੀਵਰਸਿਟੀ ਵਿੱਚ ਵਾਈਸ ਚਾਂਸਲਰ ਦਾ ਅਹੁਦਾ ਸੰਭਾਲਦੇ ਹੋਏ ਡਾ. ਰਾਜੀਵ ਸੂਦ।
Advertisement

ਜਸਵੰਤ ਜੱਸ

ਫ਼ਰੀਦਕੋਟ, 17 ਜੁਲਾਈ

Advertisement

ਡਾ. ਰਾਜੀਵ ਸੂਦ ਨੇ ਅੱਜ ਇੱਥੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਜ਼ ਦੇ ਵਾਈਸ ਚਾਂਲਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਡਾ. ਸੂਦ ਨੂੰ ਇੱਕ ਮਹੀਨਾ ਪਹਿਲਾਂ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਸੀ। ਡਾ. ਸੂਦ 40 ਸਾਲ ਤੱਕ ਰਾਮ ਮਨੋਹਰ ਲੋਹੀਆ ਹਸਪਤਾਲ ਨਵੀਂ ਦਿੱਲੀ ਵਿੱਚ ਨਿਊਰੋ ਸਰਜਨ ਵਜੋਂ ਸੇਵਾਵਾਂ ਦੇ ਚੁੱਕੇ ਹਨ। ਅਹੁਦਾ ਸੰਭਾਲਣ ਤੋਂ ਬਾਅਦ ਡਾ. ਸੂਦ ਨੇ ਕਿਹਾ ਕਿ ਬਾਬਾ ਫਰੀਦ ਯੂਨੀਵਰਸਿਟੀ ਨੂੰ ਉੱਤਰੀ ਭਾਰਤ ’ਚ ਸਭ ਤੋਂ ਵਧੀਆ ਬਣਾਉਣ ਲਈ ਉਹ ਦਿਨ ਰਾਤ ਮਿਹਨਤ ਕਰਨਗੇ ਅਤੇ ਅਗਲੇ ਦੋ ਮਹੀਨਿਆਂ ਵਿੱਚ ਯੂਨੀਵਰਸਿਟੀ ਵਿਚਲੀਆਂ ਸਾਰੀਆਂ ਘਾਟਾਂ ਦੂਰ ਕਰ ਦਿੱਤੀਆਂ ਜਾਣਗੀਆਂ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਯੂਨੀਵਰਸਿਟੀ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨਾਲ ਵਿਵਾਦ ਤੋਂ ਬਾਅਦ ਡਾ. ਰਾਜ ਬਹਾਦਰ ਨੇ ਵਾਈਸ ਚਾਂਸਲਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਜਿਸ ਨੂੰ ਪੰਜਾਬ ਸਰਕਾਰ ਨੇ ਮਨਜ਼ੂਰ ਕਰ ਲਿਆ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਦਰ ਦਾ ਨਾਂ ਵਾਈਸ ਚਾਂਸਲਰ ਵਜੋਂ ਭੇਜਿਆ ਸੀ ਜਿਸ ਨੂੰ ਪੰਜਾਬ ਦੇ ਰਾਜਪਾਲ ਨੇ ਨਾ-ਮਨਜ਼ੂਰ ਕਰ ਦਿੱਤਾ ਸੀ। ਉਸ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜ ਡਾਕਟਰਾਂ ਦਾ ਪੈਨਲ ਭੇਜਿਆ ਸੀ ਜਿਸ ਵਿੱਚੋਂ ਡਾ. ਰਾਜੀਵ ਸੂਦ ਨੂੰ ਯੂਨੀਵਰਸਿਟੀ ਦਾ ਚਾਂਸਲਰ ਚੁਣਿਆ ਗਿਆ।

Advertisement
Tags :
’ਵਰਸਿਟੀਅਹੁਦਾਸੰਭਾਲਿਆਫਰੀਦਬਾਬਾਰਾਜੀਵਵਜੋਂਵੀਸੀ