ਫ਼ਤਹਿਗੜ੍ਹ ਸਾਹਿਬ: ਇੰਡੀਅਨ ਨੈਸ਼ਨਲ ਕਾਂਗਰਸ ਨੇ ਸੁਤੰਤਰਤਾ ਸੰਗਰਾਮੀ ਸਵਰਗੀ ਵੇਦ ਪ੍ਰਕਾਸ ਸ਼ਰਮਾ ਦੇ ਸਪੁੱਤਰ ਡਾ. ਸਿਕੰਦਰ ਸਿੰਘ ਨੂੰ ਇਕ ਵਾਰ ਫ਼ਿਰ ਬਤੌਰ ਜ਼ਿਲ੍ਹਾ ਕਾਂਗਰਸ ਪ੍ਰਧਾਨ ਦੀ ਕਮਾਨ ਸੌਂਪੀ ਹੈ। ਵਰਨਣਯੋਗ ਹੈ ਕਿ ਡਾ. ਸਿਕੰਦਰ ਸਿੰਘ 1997 ਤੋਂ 2003 ਤੱਕ ਜ਼ਿਲ੍ਹਾ ਕਾਂਗਰਸ ਦੇ ਬਤੌਰ ਪ੍ਰਧਾਨ ਸੇਵਾ ਨਿਭਾਅ ਚੁੱਕੇ ਹਨ। ਇਸ ਅਹਿਮ ਜ਼ਿੰਮੇਵਾਰੀ ਲਈ ਡਾ. ਸਿਕੰਦਰ ਸਿੰਘ ਨੇ ਕਾਂਗਰਸ ਹਾਈਕਮਾਂਡ ਦੇ ਸੋਨੀਆ ਗਾਂਧੀ, ਪ੍ਰਿੰਯਕਾ ਗਾਂਧੀ, ਰਾਹੁਲ ਗਾਂਧੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ, ਪੰਜਾਬ ਦੇ ਇੰਚਾਰਜ ਦਵਿੰਦਰ ਯਾਦਵ, ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਸਾਬਕਾ ਮੰਤਰੀ ਰਣਦੀਪ ਸਿੰਘ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜਲਦੀ ਵਰਕਰਾਂ ਨਾਲ ਮੀਟਿੰਗ ਕਰਨਗੇ। -ਨਿੱਜੀ ਪੱਤਰ ਪ੍ਰੇਰਕ