ਚੰਡੀਗੜ੍ਹ, 2 ਦਸੰਬਰ
ਪੰਜਾਬ ਸਰਕਾਰ ਨੇ ਡਾ. ਐੱਸਪੀਐੱਸ ਓਬਰਾਏ ਨੂੰ ਸਿਹਤ ਤੇ ਹੁਨਰ ਵਿਕਾਸ ਲਈ ਆਨਰੇਰੀ ਸਲਾਹਕਾਰ ਨਿਯੁਕਤ ਕੀਤਾ ਹੈ। ਸ੍ਰੀ ਓਬਰਾਏ ਸਰਬੱਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਟਰੱਸਟੀ, ਏਸ਼ੀਆ ਗਤਕਾ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਅਪੈਕਸ ਗਰੁੱਪ ਆਫ ਕੰਪਨੀਜ਼ ਦੇ ਸੰਸਥਾਪਕ ਤੇ ਚੇਅਰਮੈਨ ਵੀ ਹਨ। ਉਨ੍ਹਾਂ ਦੀ ਨਿਯੁਕਤੀ ਸਬੰਧੀ ਹੁਕਮ ਬਾਅਦ ਵਿੱਚ ਜਾਰੀ ਕੀਤੇ ਜਾਣਗੇ। -ਪੀਟੀਆਈ