ਦੋ ਵਾਹਨਾਂ ਦੀ ਟੱਕਰ ’ਚ ਡਰਾਈਵਰ ਹਲਾਕ
ਅਬੋਹਰ-ਫਾਜ਼ਿਲਕਾ ਸੜਕ ’ਤੇ ਪਿੰਡ ਡੰਗਰ ਖੇੜਾ ਨੇੜੇ ਬੀਤੀ ਰਾਤ ਦੋ ਵਾਹਨਾਂ ਦੀ ਟੱਕਰ ਕਾਰਨ ਵਾਪਰੇ ਹਾਦਸੇ ’ਚ ਇੱਕ 45 ਸਾਲਾ ਟਰੈਕਟਰ ਡਰਾਈਵਰ ਦੀ ਮੌਤ ਹੋ ਗਈ। ਟੱਕਰ ਇੰਨੀ ਤੇਜ਼ ਸੀ ਕਿ ਟਰੈਕਟਰ ਦੋ ਹਿੱਸਿਆਂ ਵਿੱਚ ਵੰਡਿਆ ਗਿਆ। ਘਟਨਾ ਦੀ ਸੂਚਨਾ...
Advertisement
ਅਬੋਹਰ-ਫਾਜ਼ਿਲਕਾ ਸੜਕ ’ਤੇ ਪਿੰਡ ਡੰਗਰ ਖੇੜਾ ਨੇੜੇ ਬੀਤੀ ਰਾਤ ਦੋ ਵਾਹਨਾਂ ਦੀ ਟੱਕਰ ਕਾਰਨ ਵਾਪਰੇ ਹਾਦਸੇ ’ਚ ਇੱਕ 45 ਸਾਲਾ ਟਰੈਕਟਰ ਡਰਾਈਵਰ ਦੀ ਮੌਤ ਹੋ ਗਈ। ਟੱਕਰ ਇੰਨੀ ਤੇਜ਼ ਸੀ ਕਿ ਟਰੈਕਟਰ ਦੋ ਹਿੱਸਿਆਂ ਵਿੱਚ ਵੰਡਿਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ (SSF) ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਟਰੈਕਟਰ ਡਰਾਈਵਰ ਨੂੰ ਅਬੋਹਰ ਦੇ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਅਬੋਹਰ ਦੇ ਜੰਡਵਾਲਾ ਹਨਵੰਤਾ ਪਿੰਡ ਦੇ ਰਘਬੀਰ ਸਿੰਘ ਵਜੋਂ ਹੋਈ ਹੈ।
ਚਸ਼ਮਦੀਦਾਂ ਨੇ ਦੱਸਿਆ ਕਿ ਜਦੋਂ ਟਰੈਕਟਰ ਡਰਾਈਵਰ ਰਘਬੀਰ ਸਿੰਘ ਪਿੰਡ ਡੰਗਰ ਖੇੜਾ ਨੇੜੇ ਪਹੁੰਚਿਆ ਤਾਂ ਫਾਜ਼ਿਲਕਾ ਤੋਂ ਆ ਰਹੇ ਇੱਕ ਹੋਰ ਭਾਰੀ ਵਾਹਨ ਨੇ ਟਰੈਕਟਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਟਰੈਕਟਰ ਦੋ ਹਿੱਸਿਆਂ ਵਿੱਚ ਟੁੱਟ ਗਿਆ ਅਤੇ ਡਰਾਈਵਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ।
Advertisement
ਮੌਕੇ ’ਤੇ ਮੌਜੂਦ ਲੋਕਾਂ ਨੇ 108-ਐਂਬੂਲੈਂਸ ਨੂੰ ਸੂਚਿਤ ਕੀਤਾ। ਐੱਸਐੱਸਐੱਫ ਟੀਮ ਮੌਕੇ ’ਤੇ ਪਹੁੰਚੀ ਅਤੇ ਗੰਭੀਰ ਜ਼ਖ਼ਮੀ ਡਰਾਈਵਰ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਪਰ ਉਸ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ।
ਸਦਰ ਪੁਲੀਸ ਨੇ ਭਾਰੀ ਵਾਹਨ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ਦਾ ਡਰਾਈਵਰ ਘਟਨਾ ਤੋਂ ਬਾਅਦ ਫਰਾਰ ਹੋ ਗਿਆ ਸੀ।
Advertisement