ਟ੍ਰਿਬਿਊਨ ਨਿਊਜ਼ ਸਰਵਿਸ/ਪੱਤਰ ਪ੍ਰੇਰਕ
ਅੰਮ੍ਰਿਤਸਰ/ਅਟਾਰੀ, 17 ਦਸੰਬਰ
ਸਰਹੱਦੀ ਖੇਤਰ ਵਿੱਚ ਅੱਜ ਦੋ ਵੱਖ ਵੱਖ ਥਾਵਾਂ ’ਤੇ ਤਿੰਨ ਵਾਰ ਡਰੋਨ ਦੀ ਆਮਦ ਦੇਖੀ ਗਈ ਹੈ। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਫਾਇਰਿੰਗ ਕਰਨ ’ਤੇ ਇਹ ਡਰੋਨ ਵਾਪਸ ਪਾਕਿਸਤਾਨ ਵਾਲੇ ਪਾਸੇ ਪਰਤ ਗਿਆ। ਜ਼ਿਲ੍ਹਾ ਦਿਹਾਤੀ ਪੁਲੀਸ ਦੇ ਐੱਸਐੱਸਪੀ ਰਾਕੇਸ਼ ਕੌਸ਼ਲ ਨੇ ਦੱਸਿਆ ਕਿ ਡਰੋਨ ਦੀ ਆਮਦ ਮਗਰੋਂ ਅੰਮ੍ਰਿਤਸਰ ਦਿਹਾਤੀ ਪੁਲੀਸ ਅਤੇ ਬੀਐੱਸਐੱਫ ਨੇ ਖੇਤਰ ਵਿੱਚ ਜਾਂਚ ਮੁਹਿੰਮ ਵਿੱਢੀ ਹੈ।