ਚੰਡੀਗੜ੍ਹ: ਇਥੇ ‘ਦਿ ਲੈਂਡ ਮਾਰਗੇਜ਼ ਬੈਂਕਸ ਕਰਮਚਾਰੀ ਯੂਨੀਅਨ ਪੰਜਾਬ’ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਤਿੰਨ- ਰੋਜ਼ਾ ਕਲਮ ਛੱਡੋ ਹੜਤਾਲ ਅੱਜ ਸ਼ੁਰੂ ਹੋ ਗਈ ਹੈ, ਜਿਸ ਦੌਰਾਨ ਪੂਰੇ ਪੰਜਾਬ ਦੇ ਲੈਂਡ ਮਾਰਗੇਜ਼ ਬੈਂਕਾਂ ਅਤੇ ਸਬੰਧਿਤ ਬਰਾਂਚਾਂ ਵਿੱਚ ਕੰਮ-ਕਾਜ ਬੰਦ ਰੱਖਿਆ ਗਿਆ। ਮੁਲਾਜ਼ਮਾਂ ਨੇ ਬੈਂਕਾਂ ਦੇ ਗੇਟਾਂ ਅੱਗੇ ਖੜ੍ਹ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਹਰਦੇਵ ਸਿੰਘ ਆਦਿ ਨੇ ਦੱਸਿਆ ਕਿ ਯੂਨੀਅਨ ਦੇ ਫ਼ੈਸਲੇ ਮੁਤਾਬਕ 6 ਤੇ 7 ਅਕਤੂਬਰ ਨੂੰ ਵੀ ਹੜਤਾਲ ਜਾਰੀ ਰਹੇਗੀ। -ਪੱਤਰ ਪ੍ਰੇਰਕ