ਡਰੱਗ ਇੰਸਪੈਕਟਰ ਤੇ ਦਰਜਾ ਚਾਰ ਮੁਲਾਜ਼ਮ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ

ਮੈਡੀਕਲ ਸਟੋਰ ਦਾ ਲਾਇਸੈਂਸ ਲੈਣ ਦੇ ਮਾਮਲੇ ਵਿੱਚ ਮੰਗੀ ਸੀ ਰਿਸ਼ਵਤ

ਡਰੱਗ ਇੰਸਪੈਕਟਰ ਤੇ ਦਰਜਾ ਚਾਰ ਮੁਲਾਜ਼ਮ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ

ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਲਈ ਲੈ ਕੇ ਜਾਂਦੀ ਹੋਈ ਵਿਜੀਲੈਂਸ ਦੀ ਟੀਮ। -ਫੋਟੋ: ਪੰਜਾਬੀ ਟਿ੍ਰਬਿਉੂਨ

ਜਗਤਾਰ ਸਿੰਘ ਲਾਂਬਾ/ਐਨਪੀ. ਧਵਨ

ਅੰਮ੍ਰਿਤਸਰ/ਪਠਾਨਕੋਟ, 29 ਜੂਨ

ਇੱਥੇ ਵਿਜੀਲੈਂਸ ਵਿਭਾਗ ਵੱਲੋਂ ਅੱਜ ਸਿਹਤ ਵਿਭਾਗ ਦੇ ਦਰਜਾ ਚਾਰ ਮੁਲਾਜ਼ਮ ਰਾਕੇਸ਼ ਕੁਮਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਮਗਰੋਂ ਉਸ ਦੇ ਬਿਆਨਾਂ ’ਤੇ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਵੀ ਇਸੇ ਜੁਰਮ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ। ਜ਼ਿਕਰਯੋਗ ਹੈ ਕਿ 90 ਹਜ਼ਾਰ ਵਿੱਚ ਹੋਈ ਡੀਲ ਦੀ ਪਹਿਲੀ ਕਿਸ਼ਤ ਲੈਣ ਦਰਜਾ ਚਾਰ ਮੁਲਾਜ਼ਮ ਪੁੱਜਿਆ ਸੀ, ਜਿਸ ਨੂੰ ਵਿਜੀਲੈਂਸ ਦੀ ਟੀਮ ਨੇ ਗ੍ਰਿਫ਼ਤਾਰ ਕਰ ਲਿਆ। ਇਸ ਸੰਬੰਧ ਵਿਚ ਵਿਜੀਲੈਂਸ ਬਿਊਰੋ ਦੇ ਅੰਮ੍ਰਿਤਸਰ ਸਥਿਤ ਦਫਤਰ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਹੇਠ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸ਼ਿਕਾਇਤਕਰਤਾ ਨੇ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਸੰਪਰਕ ਕੀਤਾ ਸੀ, ਜਿਸ ਨੇ ਇਸ ਮਾਮਲੇ ਵਿੱਚ ਦਰਜਾ ਚਾਰ ਕਰਮਚਾਰੀ ਰਾਕੇਸ਼ ਕੁਮਾਰ ਨੂੰ ਮਿਲਣ ਵਾਸਤੇ ਆਖਿਆ।ੰ

ਐੱਸਐੱਸਪੀ ਵਿਜੀਲੈਂਸ ਵਰਿੰਦਰ ਸੰਧੂ ਨੇ ਦੱਸਿਆ ਕਿ ਮਾਮੂਨ ਦੇ ਰਹਿਣ ਵਾਲੇ ਅਰੁਣ ਸ਼ਰਮਾ ਨੇ ਇਸ ਸਬੰਧੀ ਸ਼ਿਕਾਇਤ ਕੀਤੀ ਸੀ। ਪੀੜਤ ਨੇ ਦੱਸਿਆ ਕਿ ਉਸ ਨੇ ਕੈਮਿਸਟ ਦੀ ਦੁਕਾਨ ਖੋਲ੍ਹਣ ਲਈ ਡਰੱਗ ਵਿਭਾਗ ਕੋਲ ਲਾਇਸੈਂਸ ਲੈਣ ਲਈ ਦਰਖਾਸਤ ਦਿੱਤੀ ਸੀ। ਲਾਇਸੈਂਸ ਦੇਣ ਬਦਲੇ ਡਰੱਗ ਇੰਸਪੈਕਟਰ ਵੱਲੋਂ ਕਥਿਤ ਰੂਪ ਵਿੱਚ 90 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਗਈ ਸੀ। ਸ਼ਿਕਾਇਤ ਮਿਲਣ ’ਤੇ ਵਿਜੀਲੈਂਸ ਵਿਭਾਗ ਵੱਲੋਂ ਇਹ ਕਾਰਵਾਈ ਕੀਤੀ ਗਈ। ਪਹਿਲੀ ਕਿਸ਼ਤ 30 ਹਜ਼ਾਰ ਰੁਪਏ ਲੈਣ ਲਈ ਦਰਜਾ ਚਾਰ ਮੁਲਾਜ਼ਮ ਰਾਕੇਸ਼ ਕੁਮਾਰ ਨੂੰ ਭੇਜਿਆ ਗਿਆ ਅਤੇ ਉਸ ਨੂੰ ਵਿਜੀਲੈਂਸ ਵਿਭਾਗ ਦੀ ਟੀਮ ਨੇ ਮੌਕੇ ’ਤੇ ਕਾਬੂ ਕਰ ਲਿਆ। ਰਾਕੇਸ਼ ਕੁਮਾਰ ਨੇ ਟੀਮ ਕੋਲ ਇੰਕਸ਼ਾਫ ਕੀਤਾ ਕਿ ਉਸ ਨੇ ਇਹ ਸਾਰਾ ਕੰਮ ਡਰੱਗ ਇੰਸਪੈਕਟਰ ਬਬਲੀਨ ਕੌਰ ਦੇ ਕਹਿਣ ’ਤੇ ਕੀਤਾ ਹੈ। ਇਸ ਮਗਰੋਂ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਦੋਹਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਡਰੱਗ ਇੰਸਪੈਕਟਰ ਗੁਰਦਾਸਪੁਰ ਵਿੱਚ ਤਾਇਨਾਤ ਹੈ ਪਰ ਉਸ ਕੋਲ ਪਠਾਨਕੋਟ ਦਾ ਵੀ ਵਾਧੂ ਚਾਰਜ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹਿਰ

View All