ਨਸ਼ਿਆਂ ਕਾਰਨ ਮੌਤਾਂ ਚਿੰਤਾ ਦਾ ਵਿਸ਼ਾ: ਪਰਗਟ ਸਿੰਘ
ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਵਿੱਚ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ’ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਸਿਰਫ਼ ਲੋਕਾਂ ਨੂੰ ਮੂਰਖ ਬਣਾਉਣ ਦੀ...
Advertisement
ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਵਿੱਚ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ’ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਸਿਰਫ਼ ਲੋਕਾਂ ਨੂੰ ਮੂਰਖ ਬਣਾਉਣ ਦੀ ਚਾਲ ਹੈ। ਉਨ੍ਹਾਂ ਕਿਹਾ ਕਿ ਦਸ ਦਿਨਾਂ ਵਿੱਚ ਖਡੂਰ ਸਾਹਿਬ ਇਲਾਕੇ ’ਚ ਨਸ਼ਿਆਂ ਕਾਰਨ ਚਾਰ ਮੌਤਾਂ ਹੋ ਚੁੱਕੀਆਂ ਹਨ। ਵਿਧਾਇਕ ਨੇ ਕਿਹਾ ਕਿ ਕਾਂਗਰਸ ਪੰਜਾਬ ਸਰਕਾਰ ਦੇ ਨਸ਼ਾ ਵਿਰੋਧੀ ਮੁਹਿੰਮ ਦੇ ਦਾਅਵਿਆਂ ਦੇ ਸੱਚ ਦਾ ਪਰਦਾਫਾਸ਼ ਕਰੇਗੀ। ਪਰਗਟ ਸਿੰਘ ਨੇ ਕਿਹਾ ਕਿ ਇਹ ਵਿਰੋਧੀ ਧਿਰ ਦਾ ਦੋਸ਼ ਨਹੀਂ ਹੈ ਬਲਕਿ ਪੰਜਾਬ ਦਾ ਦੁਖਾਂਤ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ’ਚ ਨਾਕਾਮ ਸਾਬਿਤ ਹੋਈ ਹੈ।
Advertisement
Advertisement
×