Advertisement
ਡੇਰਾਬੱਸੀ (ਹਰਜੀਤ ਸਿੰਘ): ਇੱਥੋਂ ਦੀ ਪੁਲੀਸ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਇਥੋਂ ਦੇ ਪਿੰਡ ਅਮਲਾਲਾ ਵਿੱਚ ਨਾਮੀ ਨਸ਼ਾ ਤਸਕਰ ਸਲੀਮ ਖਾਨ ਵੱਲੋਂ ਇੱਕ ਵਿੱਘੇ ਵਿੱਚ ਗੈਰ-ਕਾਨੂੰਨੀ ਤੌਰ ’ਤੇ ਕੀਤੀ ਉਸਾਰੀ ਨੂੰ ਢਹਿ-ਢੇਰੀ ਕਰ ਦਿੱਤਾ ਗਿਆ। ਇਹ ਕਾਰਵਾਈ ਜ਼ਿਲ੍ਹਾ ਪੁਲੀਸ ਮੁਖੀ ਡਾ. ਦੀਪਕ ਪਾਰਿਕ ਦੇ ਹੁਕਮਾਂ ’ਤੇ ਅਮਲ ਵਿੱਚ ਲਿਆਂਦੀ ਗਈ। ਢਾਹੀ ਗਈ ਇਹ ਉਸਾਰੀ ਪੰਚਾਇਤੀ ਜ਼ਮੀਨ ‘ਤੇ ਗੈਰ-ਕਾਨੂੰਨੀ ਨਾਲ ਕੀਤੀ ਹੋਈ ਸੀ। ਸਲੀਮ ਖਾਨ ਵਿਰੁੱਧ ਪੰਜਾਬ ਅਤੇ ਹਰਿਆਣਾ ਵਿੱਚ ਭਾਰਤੀ ਦੰਡ ਵਿਧਾਨ ਅਤੇ ਐੱਨਡੀਪੀਐੱਸ ਐਕਟ ਤਹਿਤ ਚਾਰ ਅਪਰਾਧਿਕ ਮਾਮਲੇ ਦਰਜ ਸਨ। ਡੀਐੱਸਪੀ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਅਤੇ ਡੀਐੱਸਪੀ ਜ਼ੀਰਕਪੁਰ ਜਸਵਿੰਦਰ ਸਿੰਘ ਗਿੱਲ ਨੇ ਕਿਹਾ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
Advertisement
Advertisement
×