DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Drug Smuggling: ਨਿੰਮ ਵਾਲੀ ਘਾਟੀ ਦਾ ਮੁਹੱਲਾ ਨਸ਼ਾ ਵਿਕਰੀ ਲਈ ਮੁੜ ਸੁਰਖੀਆਂ ’ਚ

ਪੁਲੀਸ ਦੀ ਢਿੱਲੀ ਕਾਰਵਾਈ ਕਾਰਨ ਤਸਕਰ ਮੁੜ ਹੋਏ ਸਰਗਰਮ; ਦੋ ਤਸਕਰਾਂ ਵਿਚਾਲੇ ਖੂਨੀ ਝੜਪ ਦੀ ਵੀ ਚਰਚਾ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

Drug Smuggling:  ਨਸ਼ਿਆਂ ਲਈ ਬਦਨਾਮ ਨਿੰਮ ਵਾਲੀ ਘਾਟੀ ਦਾ ਮੁਹੱਲਾ ਨਸ਼ਿਆਂ ਦੀ ਵਿਕਰੀ ਕਾਰਨ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਹੈ। ਮੁਹੱਲਾ ਵਾਸੀਆਂ ਦੇ ਕਹਿਣ ਅਨੁਸਾਰ ਮੁਹੱਲੇ ਵਿੱਚ ਵੱਡੇ ਪੱਧਰ ’ਤੇ ਨਸ਼ਿਆਂ ਦਾ ਕਾਰੋਬਾਰ ਚੱਲ ਰਿਹਾ ਹੈ। ਮੁਹੱਲੇ ਵਿੱਚ ਸਥਿਤ ਜੰਝਘਰ ਨਸ਼ਾ ਵੇਚਣ ਵਾਲਿਆਂ ਅਤੇ ਨਸ਼ਾ ਕਰਨ ਵਾਲਿਆਂ ਦਾ ਹੈੱਡਕੁਆਰਟਰ ਬਣਿਆ ਹੋਇਆ ਹੈ, ਜਿਸ ਤੋਂ ਸਥਾਨਕ ਪੁਲੀਸ ਪ੍ਰਸ਼ਾਸਨ ਅਣਜਾਣ ਦਿਖਾਈ ਦੇ ਰਿਹਾ ਹੈ।

ਮੁਹੱਲਾ ਵਾਸੀਆਂ ਨੇ ਨਾਂ ਗੁਪਤ ਰੱਖਣ ਦੀ ਸ਼ਰਤ ’ਤੇ ਆਖਿਆ ਕਿ ਪੁਲੀਸ ਦੀ ਸਰਗਰਮੀ ਠੰਢੀ ਪੈਣ ਕਾਰਨ ਨਿੰਮ ਵਾਲੀ ਘਾਟੀ ਦੇ ਨਸ਼ਾ ਤਸਕਰ ਫਿਰ ਤੋਂ ਸਰਗਰਮ ਹੋ ਗਏ ਹਨ। ਇਸ ਮੁਹੱਲੇ ਵਿੱਚ ਇੱਕ ਵਾਰ ਫਿਰ ਤੋਂ ਨਸ਼ਿਆਂ ਦੀ ਵਿਕਰੀ ਅਤੇ ਬਾਹਰਲੇ ਇਲਾਕਿਆਂ ਤੋਂ ਨਸ਼ਾ ਲੈਣ ਆਉਣ ਵਾਲਿਆਂ ਦਾ ਜਮਾਵੜਾ ਲੱਗਾ ਰਹਿੰਦਾ ਹੈ। ਉਨ੍ਹਾਂ ਆਖਿਆ ਕਿ ਇਲਾਕੇ ਵਿੱਚ ਨਿੰਮ ਵਾਲੀ ਘਾਟੀ ਦਾ ਮੁਹੱਲਾ ਅਤੇ ਅਕਬਰਪੁਰਾ ਮੁਹੱਲਾ ਨਸ਼ਿਆਂ ਦੀ ਵਿਕਰੀ ਲਈ ਮਸ਼ਹੂਰ ਅੱਡੇ ਹਨ, ਜਿੱਥੇ ਸਾਲਾਂ ਤੋਂ ਨਸ਼ਾ ਤਸਕਰੀ ਨਾਲ ਜੁੜੇ ਲੋਕ ਕਥਿਤ ਤੌਰ ’ਤੇ ਪੁਲੀਸ ਪ੍ਰਸ਼ਾਸਨ ਦੀ ਨੱਕ ਹੇਠ ਗੈਰ-ਕਾਨੂੰਨੀ ਧੰਦਾ ਚਲਾ ਰਹੇ ਹਨ। ਸੂਤਰਾਂ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ, ਕਸਬੇ ਵਿੱਚ ਨਸ਼ਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਨਸ਼ਾ ਤਸਕਰਾਂ ਵਿਚਾਲੇ ਹੋਈ ਆਪਸੀ ਖੂਨੀ ਝੜਪ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਜਿਸ ’ਤੇ ਸਥਾਨਕ ਪੁਲੀਸ ਨੇ ਚੁੱਪੀ ਧਾਰੀ ਹੋਈ ਹੈ।

Advertisement

ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਨਜ਼ਦੀਕ ਸਥਿਤ ਇੱਕ ਹੋਟਲ ਮਾਲਕ ਵੱਲੋਂ ਸਕੂਲੀ ਵਿਦਿਆਰਥੀ ਜੋੜਿਆਂ ਨੂੰ ਕਥਿਤ ਤੌਰ ’ਤੇ ਕਿਰਾਏ ’ਤੇ ਕਮਰੇ ਦੇਣ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਜਿਸ ਨੂੰ ਲੈ ਕੇ ਸਥਾਨਕ ਸੰਗਤ ਵਿੱਚ ਭਾਰੀ ਰੋਸ ਹੈ। ਕੁਝ ਸਮਾਂ ਪਹਿਲਾਂ ਗੁਰਦੁਆਰਾ ਸਾਹਿਬ ਦੀ ਧਾਰਮਿਕ ਆਸਥਾ ਨੂੰ ਮੁੱਖ ਰੱਖਦਿਆਂ ਤਤਕਾਲੀਨ ਮੈਨੇਜਰ ਵੱਲੋਂ ਉਕਤ ਹੋਟਲ ਮਾਲਕ ਨੂੰ ਮੁੰਡੇ-ਕੁੜੀਆਂ ਨੂੰ ਕਮਰੇ ਕਿਰਾਏ ’ਤੇ ਦੇਣ ਸਬੰਧੀ ਤਾੜਨਾ ਵੀ ਕੀਤੀ ਗਈ ਸੀ। ਇਸ ਮਾਮਲੇ ਸਬੰਧੀ ਡੀ.ਐੱਸ.ਪੀ. ਹਰਿੰਦਰ ਸਿੰਘ ਨੇ ਸਖ਼ਤ ਕਾਰਵਾਈ ਕਰਨ ਦੀ ਗੱਲ ਆਖੀ ਹੈ।

Advertisement

ਪੁਲੀਸ ਪ੍ਰਸ਼ਾਸਨ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਗੰਭੀਰ: ਡੀਐੱਸਪੀ

ਇਸ ਸਬੰਧੀ ਸਥਾਨਕ ਡੀ.ਐੱਸ.ਪੀ. ਹਰਿੰਦਰ ਸਿੰਘ ਨੇ ਆਖਿਆ ਕਿ ਉਹ ਨਸ਼ਿਆਂ ਲਈ ਬਦਨਾਮ ਨਿੰਮ ਵਾਲੀ ਘਾਟੀ ਦੇ ਹਾਲਾਤਾਂ ਤੋਂ ਭਲੀਭਾਂਤ ਜਾਣੂ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਪ੍ਰਸ਼ਾਸਨ ਵੱਲੋਂ ਨਿੰਮ ਵਾਲੀ ਘਾਟੀ ਵਿੱਚ ਸਰਗਰਮ ਨਸ਼ਾ ਤਸਕਰਾਂ ’ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਕਈ ਨਸ਼ਾ ਤਸਕਰ ਆਪਣੇ ਘਰਾਂ ਤੋਂ ਫ਼ਰਾਰ ਚੱਲ ਰਹੇ ਹਨ।

ਉਨ੍ਹਾਂ ਆਖਿਆ ਕਿ ਉਹ ਖ਼ੁਦ ਨਸ਼ਾ ਤਸਕਰਾਂ ਖ਼ਿਲਾਫ਼ ਛਾਪੇਮਾਰੀ ਕਰ ਰਹੇ ਹਨ, ਜਿਸ ਤਹਿਤ ਚਾਰ ਤੋਂ ਪੰਜ ਨਸ਼ਾ ਤਸਕਰਾਂ ਨੂੰ ਰਾਊਂਡਅਪ ਕਰਕੇ ਮਾਮਲੇ ਦਰਜ ਕੀਤੇ ਗਏ ਹਨ। ਪੁਲੀਸ ਪ੍ਰਸ਼ਾਸਨ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਐੱਸ.ਐੱਚ.ਓ. ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਸਖ਼ਤੀ ਨਾਲ ਦਿੱਤੇ ਗਏ ਹਨ।

Advertisement
×