ਨਸ਼ੇ ਦਾ ਧੰਦਾ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ: ਅਰੋੜਾ
ਚੰਡੀਗੜ੍ਹ (ਟਨਸ): ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਨੂੰ ਸੱਤ ਰੋਜ਼ਾ ਪੁਲੀਸ...
Advertisement
ਚੰਡੀਗੜ੍ਹ (ਟਨਸ): ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਨੂੰ ਸੱਤ ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ ਜਿਸ ਤੋਂ ਸਾਫ਼ ਹੈ ਕਿ ਮਾਮਲੇ ਵਿੱਚ ਜਾਂਚ ਦੀ ਜ਼ਰੂਰਤ ਹੈ। ਅਮਨ ਅਰੋੜਾ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੇਸ ਅਨੁਸਾਰ 540 ਕਰੋੜ ਰੁਪਏ ਦੀ ਰਕਮ ਬੇਹਿਸਾਬੀ ਪਾਈ ਗਈ ਹੈ। ਇਸ ਵਿੱਚੋਂ 161 ਕਰੋੜ ਰੁਪਏ ਦਾ ਤਾਂ ਕੋਈ ਹਿਸਾਬ ਵੀ ਨਹੀਂ ਹੈ ਅਤੇ 141 ਕਰੋੜ ਰੁਪਏ ਵਿਦੇਸ਼ਾਂ ਤੋਂ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਲਈ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਦੀ ਥਾਂ ਉਨ੍ਹਾਂ ਦੀ ਪੁਸ਼ਤਪਨਾਹੀ ਕੀਤੀ ਹੈ ਪਰ ‘ਆਪ’ ਨਸ਼ਿਆਂ ਦਾ ਖ਼ਾਤਮਾ ਕਰ ਕੇ ਰਹੇਗੀ।
Advertisement
Advertisement