ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਡੀਐੱਸਪੀ ਨਾਲ 22 ਲੱਖ ਦੀ ਠੱਗੀ

ਮੁਹਾਲੀ ਦੇ ਪਿਓ-ਪੁੱਤ ਖਿਲਾਫ਼ ਕੇਸ ਦਰਜ
Advertisement

ਜਤਿੰਦਰ ਸਿੰਘ ਬਾਵਾ

ਸ੍ਰੀ ਗੋਇੰਦਵਾਲ ਸਾਹਿਬ, 11 ਜੁਲਾਈ

Advertisement

ਗੋਇੰਦਵਾਲ ਸਾਹਿਬ ਪੁਲੀਸ ਨੇ ਡੀਐੱਸਪੀ ਅਤੁਲ ਸੋਨੀ ਨਾਲ ਸਵਾ 22 ਲੱਖ ਰੁਪਏ ਦੀ ਠੱਗੀ ਦੇ ਦੋਸ਼ ਹੇਠ ਮੁਹਾਲੀ ਨਾਲ ਸਬੰਧਤ ਪਿਓ-ਪੁੱਤ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੇ ਸਬ-ਡਿਵੀਜ਼ਨ ਗੋਇੰਦਵਾਲ ਸਾਹਿਬ ਵਿੱਚ ਤਾਇਨਾਤ ਡੀਐੱਸਪੀ ਸੋਨੀ ਦੀ ਸ਼ਿਕਾਇਤ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਹੈ। ਪੁਲੀਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ਤੇ ਛਾਪੇ ਮਾਰੇ ਜਾ ਰਹੇ ਹਨ।

ਕਰੀਬ ਡੇਢ ਸਾਲ ਪੁਰਾਣੇ ਮਾਮਲੇ ਸਬੰਧੀ ਡੀਐੱਸਪੀ ਸੋਨੀ ਨੇ 18 ਅਪਰੈਲ ਨੂੰ ਜ਼ਿਲ੍ਹਾ ਪੁਲੀਸ ਮੁਖੀ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਦੋਸ਼ ਲਾਇਆ ਸੀ ਕਿ ਕਰਨਪ੍ਰੀਤ ਸਿੰਘ ਅਤੇ ਉਸ ਦੇ ਪਿਤਾ ਹਰਵਿੰਦਰ ਸਿੰਘ ਨਿਵਾਸੀ ਗੁਲਮੋਹਰ ਮੁਬਾਰਕਪੁਰ (ਡੇਰਾਬਸੀ), ਜ਼ਿਲ੍ਹਾ ਮੁਹਾਲੀ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਠੱਗੀ ਦੇ ਇਸ ਮਾਮਲੇ ’ਚ ਐੱਸਪੀ ਵੱਲੋਂ ਜਾਂਚ ਕੀਤੀ ਗਈ। ਢਾਈ ਮਹੀਨੇ ਦੀ ਜਾਂਚ ਤੋਂ ਬਾਅਦ ਸਾਹਮਣੇ ਆਇਆ ਕਿ ਡੀਐੱਸਪੀ ਸੋਨੀ ਨਾਲ ਇਨ੍ਹਾਂ ਮੁਲਜ਼ਮਾਂ ਨੇ 22 ਲੱਖ 25 ਹਜ਼ਾਰ ਰੁਪਏ ਦੀ ਧੋਖਾਧੜੀ ਕੀਤੀ ਹੈ। ਜ਼ਿਲ੍ਹਾ ਪੁਲੀਸ ਮੁਖੀ ਦੀਪਕ ਪਾਰੀਕ ਦੇ ਹੁਕਮਾਂ ਤੋਂ ਬਾਅਦ ਥਾਣਾ ਗੋਇੰਦਵਾਲ ਸਾਹਿਬ ਵਿੱਚ ਡੀਐੱਸਪੀ ਅਤੁਲ ਸੋਨੀ ਦੇ ਬਿਆਨਾਂ ’ਤੇ ਮੁਲਜ਼ਮ ਕਰਨਪ੍ਰੀਤ ਸਿੰਘ ਅਤੇ ਉਸ ਦੇ ਪਿਤਾ ਹਰਵਿੰਦਰ ਸਿੰਘ ਖ਼ਿਲਾਫ਼ ਧੋਖਾਧੜੀ ਦੀਆਂ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਡੀਐੱਸਪੀ ਪੱਧਰ ਦੇ ਅਧਿਕਾਰੀ ਨਾਲ ਹੋਈ ਇਸ ਠੱਗੀ ਦੇ ਮਾਮਲੇ ਵਿੱਚ ਪੁਲੀਸ ਨੂੰ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ, ਜਿਸ ਕਾਰਨ ਇਸ ਮਾਮਲੇ ਬਾਰੇ ਪੁਲੀਸ ਵੱਲੋਂ ਜਾਣਕਾਰੀ ਸਾਂਝੀ ਕਰਨ ਤੋਂ ਗੁਰੇਜ਼ ਕੀਤਾ ਗਿਆ। ਐੱਸਐੱਚਓ ਬਲਰਾਜ ਸਿੰਘ ਨੇ ਦਰਜ ਮਾਮਲੇ ਦੀ ਪੁਸ਼ਟੀ ਕਰਦਿਆਂ ਹੋਰ ਜਾਣਕਾਰੀ ਦੇਣ ਤੋਂ ਟਾਲਮਟੋਲ ਕੀਤਾ ਹੈ।

Advertisement