DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਡੀਟੀਐੱਫ ਵੱਲੋਂ ਖਜ਼ਾਨਾ ਦਫ਼ਤਰਾਂ ਅੱਗੇ ਮੁਜ਼ਾਹਰੇ

ਤਨਖਾਹਾਂ ਤੇ ਬਕਾਏ ਤੁਰੰਤ ਜਾਰੀ ਕਰਨ ਦੀ ਮੰਗ; ਵਿੱਤ ਮੰਤਰੀ ਦੇ ਨਾਂ ਮੰਗ ਪੱਤਰ ਦਿੱਤੇ
  • fb
  • twitter
  • whatsapp
  • whatsapp
Advertisement

ਕੁਲਦੀਪ ਸਿੰਘ

ਚੰਡੀਗੜ੍ਹ, 8 ਜੁਲਾਈ

Advertisement

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਗਾਈ ਗਈ ਅਣਐਲਾਨੀ ਵਿੱਤੀ ਐਮਰਜੈਂਸੀ ਖ਼ਿਲਾਫ਼ ਅਧਿਆਪਕ ਵਰਗ ਵਿਚ ਰੋਸ ਹੈ। ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਦੀ ਅਗਵਾਈ ਹੇਠ 16 ਜ਼ਿਲ੍ਹਿਆਂ ਵਿੱਚ ਖਜ਼ਾਨਾ ਦਫਤਰਾਂ ਸਾਹਮਣੇ 18 ਥਾਵਾਂ ’ਤੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤੇ ਗਏ। ਜਥੇਬੰਦੀ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਜ਼ੁਬਾਨੀ ਹੁਕਮਾਂ ਰਾਹੀਂ ਤਨਖਾਹ ਰੋਕ ਦਿੱਤੀ ਜਾਂਦੀ ਹੈ। ਇਸ ਵਾਰ ਵੀ ਜੂਨ ਮਹੀਨੇ ਦੀ ਤਨਖਾਹ ਰੋਕੀ ਹੋਈ ਹੈ।

ਇਸ ਤੋਂ ਬਿਨਾਂ 31 ਮਾਰਚ, 30 ਅਪਰੈਲ ਅਤੇ 31 ਮਈ ਨੂੰ ਸੇਵਾਮੁਕਤ ਹੋਏ ਅਧਿਆਪਕਾਂ ਨੂੰ ਪੰਜਾਬ ਸਰਕਾਰ ਵੱਲੋਂ ਕੋਈ ਵੀ ਪੈਸਾ ਜਾਰੀ ਨਹੀਂ ਕੀਤਾ ਗਿਆ। ਅਧਿਆਪਕ ਆਗੂਆਂ ਨੇ ਦੱਸਿਆ ਕਿ 16 ਜ਼ਿਲ੍ਹਿਆਂ ਵਿੱਚ 18 ਥਾਵਾਂ ’ਤੇ ਪ੍ਰਦਰਸ਼ਨ ਕਰਨ ਉਪਰੰਤ ਵਿੱਤ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਦਿੱਤੇ ਗਏ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿੱਤ ਸਕੱਤਰ ਜਸਵਿੰਦਰ ਸਿੰਘ ਅਤੇ ਸੂਬਾ ਪ੍ਰੈੱਸ ਸਕੱਤਰ ਲਖਵੀਰ ਸਿੰਘ ਹਰੀਕੇ ਨੇ ਦੱਸਿਆ ਕਿ ਮੁਕਤਸਰ, ਲੰਬੀ, ਫਿਰੋਜ਼ਪੁਰ, ਜ਼ੀਰਾ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਪਟਿਆਲਾ, ਸ਼ਾਹਕੋਟ, ਫ਼ਤਿਹਗੜ੍ਹ ਸਾਹਿਬ, ਮਾਲੇਰਕੋਟਲਾ, ਬਰਨਾਲਾ, ਸੰਗਰੂਰ ਤੇ ਮਾਨਸਾ ਜ਼ਿਲ੍ਹਿਆਂ ਵਿੱਚੋਂ ਵੱਡੀ ਗਿਣਤੀ ਵਿਚ ਅਧਿਆਪਕ ਸ਼ਾਮਲ ਹੋਏ। ਅਧਿਆਪਕਾਂ ਨੇ ਪੰਜਾਬ ਸਰਕਾਰ ਦੀਆਂ ਵਿੱਤੀ ਪਾਬੰਦੀਆਂ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਆਗੂਆਂ ਬਲਰਾਮ ਜ਼ੀਰਾ, ਗਗਨ ਬਰਾੜ, ਕੁਲਦਰਸ਼ਨ ਕੁਮਾਰ, ਸੁਖਪਾਲ ਜੀਤ ਮੋਗਾ, ਹਰਭਗਵਾਨ ਗੁਰਨੇ, ਦਾਤਾ ਸਿੰਘ ਨਮੋਲ, ਜੀਵਨ ਸਿੰਘ ਬਧਾਈ, ਚਰਨਜੀਤ ਕਪੂਰਥਲਾ, ਪਲਵਿੰਦਰ ਰੰਧਾਵਾ, ਸੁਖਵਿੰਦਰਪ੍ਰੀਤ, ਜਗਵਿੰਦਰ ਸਿੰਘ, ਬਲਜੀਤ ਅਕਲੀਆ, ਕਰਮਜੀਤ ਤਾਮਕੋਟ, ਸ਼ਬੀਰ ਖਾਨ, ਤਲਵਿੰਦਰ ਖਰੌੜ ਨੇ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ ਹੈ।

ਉਨ੍ਹਾਂ ਮੰਗ ਕੀਤੀ ਕਿ ਤਨਖਾਹਾਂ ਹਰ ਮਹੀਨੇ ਦੀ ਪੰਜ ਤਰੀਕ ਨੂੰ ਜਾਰੀ ਕੀਤੀਆਂ ਜਾਣ, ਮੁਲਾਜ਼ਮਾਂ ਦੇ ਜੀਪੀਐੱਫ ਐਡਵਾਂਸ ਦੇ ਬਿੱਲ ਤੁਰੰਤ ਪਾਸ ਕੀਤੇ ਜਾਣ, ਸੇਵਾਮੁਕਤ ਹੋਏ ਅਧਿਆਪਕਾਂ ਦੀਆਂ ਹਰ ਤਰ੍ਹਾਂ ਦੀਆਂ ਅਦਾਇਗੀਆਂ ਸੇਵਾਮੁਕਤੀ ਤੋਂ 15 ਦਿਨਾਂ ਦੇ ਅੰਦਰ-ਅੰਦਰ ਕੀਤੀਆਂ ਜਾਣ, ਮੈਡੀਕਲ ਪ੍ਰਤੀ ਪੂਰਤੀ ਬਿੱਲਾਂ ਦੀ ਅਦਾਇਗੀ ਕੀਤੀ ਜਾਵੇ, 5178 ਅਧਿਆਪਕਾਂ ਦੇ ਬਕਾਇਆ ਦੀ ਅਦਾਇਗੀ, ਸਕੂਲਾਂ ਦੇ ਬਿਜਲੀ ਦੇ ਬਿੱਲਾਂ ਦਾ ਭੁਗਤਾਨ ਬਿਨਾਂ ਕਿਸੇ ਦੇਰੀ ਦੇ ਕੀਤਾ ਜਾਵੇ।

Advertisement
×