ਡੀਟੀਐੱਫ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰੇ 8 ਨੂੰ
ਨਿੱਜੀ ਪੱਤਰ ਪ੍ਰੇਰਕ ਸੰਗਰੂਰ, 5 ਜੁਲਾਈ ਡੈਮੋਕਰੈਟਿਕ ਟੀਚਰਜ਼ ਫਰੰਟ ਨੇ ਸੂਬੇ ਭਰ ਦੇ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਅੱਗੇ 8 ਜੁਲਾਈ ਨੂੰ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਡੈਮੋਕਰੈਟਿਕ ਟੀਚਰ ਫਰੰਟ ਦੇ ਸੂਬਾ ਪ੍ਰਧਾਨ ਦਿਗਵਿਜੈ ਪਾਲ ਸ਼ਰਮਾ ਤੇ ਸੂਬਾ ਸਕੱਤਰ ਰੇਸ਼ਮ ਸਿੰਘ...
Advertisement
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 5 ਜੁਲਾਈ
Advertisement
ਡੈਮੋਕਰੈਟਿਕ ਟੀਚਰਜ਼ ਫਰੰਟ ਨੇ ਸੂਬੇ ਭਰ ਦੇ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਅੱਗੇ 8 ਜੁਲਾਈ ਨੂੰ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਡੈਮੋਕਰੈਟਿਕ ਟੀਚਰ ਫਰੰਟ ਦੇ ਸੂਬਾ ਪ੍ਰਧਾਨ ਦਿਗਵਿਜੈ ਪਾਲ ਸ਼ਰਮਾ ਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਵਿੱਤੀ ਐਮਰਜੈਂਸੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਆਰਬੀਆਈ ਤੋਂ 8500 ਕਰੋੜ ਦਾ ਕਰਜ਼ਾ ਲੈਣ ਦੇ ਬਾਵਜੂਦ ਮੁਲਜ਼ਮਾਂ ਦੀਆਂ ਵਿੱਤੀ ਦੇਣਦਾਰੀਆਂ ਅਦਾ ਨਹੀਂ ਕਰ ਰਹੀ। ਹਰ ਮਹੀਨੇ ਲੱਖਾਂ ਮੁਲਾਜ਼ਮਾਂ ਤੋਂ ਵਿਕਾਸ ਟੈਕਸ ਦੇ ਨਾਮ ’ਤੇ 200 ਰੁਪਏ ਪ੍ਰਤੀ ਮਹੀਨਾ ਟੈਕਸ ਉਗਰਾਹੀ ਕਰਨ ਦੇ ਬਾਵਜੂਦ ਸਰਕਾਰ ਵਿੱਤੀ ਮੁਹਾਜ਼ ’ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਤੇ ਸਕੱਤਰ ਹਰਭਗਵਾਨ ਗੁਰਨੇ ਨੇ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਹਾਲੇ ਤੱਕ ਸਾਰੇ ਅਧਿਆਪਕਾਂ ਨੂੰ ਜੂਨ ਮਹੀਨੇ ਦੀ ਤਨਖ਼ਾਹ ਵੀ ਜਾਰੀ ਨਹੀਂ ਕੀਤੀ ਗਈ।
Advertisement
×