DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਮਲੋਹ ’ਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ

ਪੱਤਰ ਪ੍ਰੇਰਕ ਅਮਲੋਹ, 3 ਜੁਲਾਈ ਅਮਲੋਹ ਵਿੱਚ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਾਰਨ ਲੋਕਾਂ ਦੀ ਹਾਲਤ ਸ਼ਹਿਰ ਵਾਸੀਆਂ ਨੂੰ ਦਿੱਕਤਾਂ ਦਾ ਸਾਮਹਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੇ ਵਾਰਡ ਨੰਬਰ 10 ਵਿੱਚ ਗੰਦਾ ਪਾਣੀ ਮੁਹੱਲੇ ਵਿੱਚ ਲੰਬੇ ਸਮੇਂ...

  • fb
  • twitter
  • whatsapp
  • whatsapp
featured-img featured-img
ਗੁਰਦੁਆਰਾ ਸ੍ਰੀ ਸਿੰਘ ਸਭਾ ਅਮਲੋਹ ਅੱਗੇ ਖੜ੍ਹਾ ਬਰਸਾਤੀ ਪਾਣੀ। -ਫ਼ੋਟੋ: ਸੂਦ
Advertisement

ਪੱਤਰ ਪ੍ਰੇਰਕ

ਅਮਲੋਹ, 3 ਜੁਲਾਈ

Advertisement

ਅਮਲੋਹ ਵਿੱਚ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਾਰਨ ਲੋਕਾਂ ਦੀ ਹਾਲਤ ਸ਼ਹਿਰ ਵਾਸੀਆਂ ਨੂੰ ਦਿੱਕਤਾਂ ਦਾ ਸਾਮਹਣਾ ਕਰਨਾ ਪੈ ਰਿਹਾ ਹੈ।

ਸ਼ਹਿਰ ਦੇ ਵਾਰਡ ਨੰਬਰ 10 ਵਿੱਚ ਗੰਦਾ ਪਾਣੀ ਮੁਹੱਲੇ ਵਿੱਚ ਲੰਬੇ ਸਮੇਂ ਤੋਂ ਖਡ਼੍ਹਾ ਹੈ। ਸਿਵਲ ਹਸਪਤਾਲ ਅਤੇ ਗੁਰਦੁਆਰਾ ਸ੍ਰੀ ਸਿੰਘ ਸਭਾ ਨੇਡ਼ੇ ਮਾਮੂਲੀ ਬਾਰਿਸ਼ ਤੋਂ ਬਾਅਦ ਬਰਸਾਤੀ ਪਾਣੀ ਖੜ੍ਹਾ ਹੋ ਜਾਂਦਾ ਹੈ ਜਿਸ ਕਾਰਨ ਮਰੀਜ਼ਾਂ, ਸ਼ਰਧਾਲੂਆਂ ਅਤੇ ਆਮ ਲੋਕਾਂ ਨੂੰ ਆਉਣ-ਜਾਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਅਮਲੋਹ ਜੋ ਕਿ ਵਿਧਾਨ ਸਭਾ ਹਲਕਾ ਹੈੱਡਕੁਆਰਟਰ ਅਤੇ ਸਬ ਡਿਵੀਜ਼ਨ ਹੈ ਅਤੇ ਰਿਆਸਤ ਨਾਭਾ ਸਮੇਂ ਜ਼ਿਲ੍ਹਾ ਹੈਡਕੁਆਟਰ ਰਿਹਾ ਹੈ, ਦੀ ਸਫ਼ਾਈ ਅਤੇ ਪਾਣੀ ਦੀ ਨਿਕਾਸੀ ਵੱਲ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੋਈ ਧਿਆਨ ਨਹੀਂ ਦਿਤਾ ਜਾ ਰਿਹਾ ਜਿਸ ਕਾਰਨ ਸ਼ਹਿਰ ਵਿੱਚ ਬਿਮਾਰੀ ਫ਼ੈਲਣ ਦਾ ਖਤਰਾ ਬਣਿਆ ਹੋਇਆ ਹੈ।

ਲੋਕਾਂ ਦਾ ਕਹਿਣਾ ਹੈ ਕਿ ਇਕ ਪਾਸੇ ਸਰਕਾਰ ਵੱਲੋਂ ਸਵੱਛ ਭਾਰਤ ਸਫ਼ਾਈ ਮੁਹਿੰਮ ਤਹਿਤ ਲੱਖਾਂ ਰੁਪਏ ਖਰਚ ਕਰ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਦੋਂ ਕਿ ਦੂੁਸਰੇ ਪਾਸੇ ਵਾਰਡ ਨੰਬਰ 10 ਵਿੱਚ ਗੰਦਾ ਪਾਣੀ ਖਡ਼੍ਹਾ ਹੈ ਜਿਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।

ਜਲਦੀ ਸ਼ੁਰੂ ਕਰਾਂਗੇ ਵਿਕਾਸ ਕਾਰਜ: ਈਓ

ਇਸ ਸਬੰਧੀ ਜਦੋਂ ਸਥਾਨਕ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਬਲਜਿੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਪਾਣੀ ਦੀ ਨਿਕਾਸੀ ਕਰਵਾਈ ਜਾ ਰਹੀ ਹੈ ਅਤੇ ਸ਼ਹਿਰ ਦੇ ਵਿਕਾਸ ਕਾਰਜ ਜਲਦੀ ਸ਼ੁਰੂ ਕਰਵਾਏ ਜਾ ਰਹੇ ਹਨ।

Advertisement
×