ਸੀਤ ਲਹਿਰ ਤੇ ਸੰਘਣੀ ਧੁੰਦ ਕਾਰਨ ਸਕੂਲਾਂ ’ਚ ਪੰਜਵੀਂ ਤੱਕ ਛੁੱਟੀਆਂ 20 ਤੱਕ ਵਧਾਈਆਂ
ਚੰਡੀਗੜ੍ਹ (ਟਨਸ): ਪੰਜਾਬ ਸਰਕਾਰ ਨੇ ਸੂਬੇ ਵਿਚ ਸੀਤ ਲਹਿਰ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸਾਰੇ ਸਕੂਲਾਂ ਵਿਚ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ 20 ਜਨਵਰੀ ਤੱਕ ਵਧਾ ਦਿੱਤੀਆਂ ਹਨ। ਸਿੱਖਿਆ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਦੇ ਸਮੂਹ ਸਰਕਾਰੀ,...
Advertisement
ਚੰਡੀਗੜ੍ਹ (ਟਨਸ): ਪੰਜਾਬ ਸਰਕਾਰ ਨੇ ਸੂਬੇ ਵਿਚ ਸੀਤ ਲਹਿਰ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸਾਰੇ ਸਕੂਲਾਂ ਵਿਚ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ 20 ਜਨਵਰੀ ਤੱਕ ਵਧਾ ਦਿੱਤੀਆਂ ਹਨ। ਸਿੱਖਿਆ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਦੇ ਸਮੂਹ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਤੋਂ ਪੰਜਵੀਂ ਜਮਾਤ ਤੱਕ 15 ਜਨਵਰੀ ਤੋਂ 20 ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਹਨ। ਛੇਵੀਂ ਤੋਂ 12ਵੀਂ ਤੱਕ ਦੀਆਂ ਕਲਾਸਾਂ ਸਵੇਰ 10 ਤੋਂ ਦੁਪਹਿਰ 3 ਵਜੇ ਤੱਕ ਲੱਗਣਗੀਆਂ।
Advertisement
Advertisement