ਪੱਤਰ ਪ੍ਰੇਰਕ
ਬਠਿੰਡਾ, 14 ਜੁਲਾਈ
ਇਥੇ ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ, ਜਰਨਲ ਸਕੱਤਰ ਰਾਜੇਸ਼ ਮੋਂਗਾ, ਸੂਬਾ ਮੀਤ ਪ੍ਰਧਾਨ ਬੇਅੰਤ ਸਿੰਘ ਫੂਲੇਵਾਲਾ, ਸੂਬਾ ਕਮੇਟੀ ਮੈਂਬਰ ਬੂਟਾ ਸਿੰਘ ਰੋਮਾਣਾ ਨੇ ਦੋਸ਼ ਲਾਇਆ ਹੈ ਕਿ ਸਿੱਖਿਆ ਵਿਭਾਗ ਦੀ ਅਣਗਹਿਲੀ ਕਾਰਨ ਪੰਜਾਬ ਭਰ ਵਿੱਚ ਹਜ਼ਾਰਾਂ ਪ੍ਰਾਇਮਰੀ ਅਧਿਆਪਕ ਤਨਖਾਹਾਂ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੂਨ ਮਹੀਨੇ ਦੇ ਅਖੀਰ ਵਿੱਚ ਹੀ ਬਜਟ ਪਾਸ ਕਰ ਦਿੱਤਾ ਸੀ ਪ੍ਰੰਤੂ ਡੀਪੀਆਈ ਐਲੀਮੈਂਟਰੀ ਦੀ ਲਾਪ੍ਰਵਾਹੀ ਕਾਰਨ ਹੁਣ ਤੱਕ ਜ਼ਿਲ੍ਹਿਆਂ ਨੂੰ ਬਜਟ ਜਾਰੀ ਨਹੀਂ ਕੀਤਾ ਗਿਆ। ਇਸੇ ਕਾਰਨ ਇਹ ਬਜਟ ਅਜੇ ਬਲਾਕਾਂ ਵਿੱਚ ਨਹੀਂ ਪਹੁੰਚ ਸਕਿਆ। ਉਨ੍ਹਾਂ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕਿ ਰੋਕਿਆ ਹੋਇਆ ਬਜਟ ਤੁਰੰਤ ਜਾਰੀ ਕਰਵਾਇਆ ਜਾਵੇ ਤੇ ਖਜ਼ਾਨਾ ਦਫਤਰ ਦੀ ਹੋਰ ਬਿੱਲਾਂ ਉਪਰ ਲਗਾਈ ਗਈ ਪਾਬੰਦੀ ਵੀ ਹਟਾਈ ਜਾਵੇ।