ਜੋਗਿੰਦਰ ਸਿੰਘ ਓਬਰਾਏ
ਖੰਨਾ, 22 ਜੁਲਾਈ
ਇੱਥੇ ਅੱਜ ਕਾਂਗਰਸ ਦੇ ਰਾਜ ਸਭਾ ਮੈਂਬਰ ਸਮਸ਼ੇਰ ਸਿੰਘ ਦੂਲੋ ਦਾ ਭਤੀਜਾ ਸਤਨਾਮ ਸਿੰਘ ਪੁੱਤਰ ਸਤਪਾਲ ਸਿੰਘ ਦੂਲੋ ਆਪਣੇ ਸਾਥੀਆਂ ਸਣੇ ਕਾਂਗਰਸ ਛੱਡ ਕੇ ਇਕਬਾਲ ਸਿੰਘ ਚੰਨੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਿਆ। ਇਸ ਮੌਕੇ ਉਨ੍ਹਾਂ ਨਾਲ ਮੋਹਨਜੀਤ ਸਿੰਘ, ਸ਼ੇਰੂ, ਜੀਤ ਸਿੰਘ ਤੇ ਮਿੰਟੂ ਸਿੰਘ ਵੀ ਸ਼ਾਮਲ ਹੋਏ। ਸਤਨਾਮ ਸਿੰਘ ਨੇ ਕਿਹਾ ਕਿ ਭਾਵੇਂ ਉਨ੍ਹਾਂ ਦਾ ਪਰਿਵਾਰ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜਿਆ ਰਿਹਾ ਹੈ, ਪ੍ਰੰਤੂ ਹੁਣ ਕਾਂਗਰਸ ਵਿਚ ਆਮ ਵਰਕਰ ਦੀ ਕੋਈ ਪੁੱਛ ਪ੍ਰਤੀਤ ਨਹੀਂ ਰਹੀ। ਇਸ ਲਈ ਉਨ੍ਹਾਂ ਸ੍ਰੀ ਚੰਨੀ ਦੀਆਂ ਕਾਰਗੁਜ਼ਾਰੀਆਂ ਨੂੰ ਦੇਖਦਿਆਂ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਹੰਭਲਾ ਮਾਰਨਗੇ। ਇਸ ਮੌਕੇ ਰਾਜਿੰਦਰ ਸਿੰਘ, ਬਲਵਿੰਦਰ ਸਿੰਘ, ਰਵਿੰਦਰ ਸਿੰਘ, ਰਾਜ ਕੁਮਾਰ, ਅਵਤਾਰ ਸਿੰਘ, ਮਨਿੰਦਰ ਸਿੰਘ, ਪਰਮਿੰੰਦਰ ਸਿੰਘ ਹਾਜ਼ਰ ਸਨ।