ਜੋਗਿੰਦਰ ਸਿੰਘ ਓਬਰਾਏ
ਖੰਨਾ, 13 ਸਤੰਬਰ
ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਦਾ ਭਤੀਜਾ ਤੇ ਪੰਜਾਬ ਕਾਂਗਰਸ ਦਾ ਜੁਆਇੰਟ ਸਕੱਤਰ ਨਿਰਮਲ ਸਿੰਘ ਦੂਲੋਂ ਅੱਜ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ’ਚ ਸ਼ਾਮਲ ਹੋ ਗਿਆ। ਇਸ ਮੌਕੇ ਸੁਭਾਸ਼ ਸ਼ਰਮਾ, ਰਾਜੇਸ਼ ਬਾਘਾ ਅਤੇ ਹਰਜੀਤ ਸਿੰਘ ਗਰੇਵਾਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਨਿਰਮਲ ਸਿੰਘ ਨੇ ਕਿਹਾ ਕਿ ਕਾਂਗਰਸ ਵਿਚ ਵਰਕਰਾਂ ਦੀ ਕੋਈ ਕਦਰ ਨਹੀਂ। ਕਾਂਗਰਸ ਨੇ ਸੱਤਾ ਵਿਚ ਆਉਣ ਮਗਰੋਂ ਕੋਈ ਵਾਅਦਾ ਪੂਰਾ ਨਹੀਂ ਕੀਤਾ। ਉਹ ਭਾਜਪਾ ਦੇ ਅਨੁਸ਼ਾਸਨ ਅਤੇ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਏ ਹਨ। ਜ਼ਿਲ੍ਹਾ ਪ੍ਰਧਾਨ ਰਜਨੀਸ਼ ਬੇਦੀ ਨੇ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਮੈਬਰਾਂ ਦਾ ਸਨਮਾਨ ਕੀਤਾ। ਇਸ ਮੌਕੇ ਰਾਜੇਸ਼ ਡਾਲੀ, ਰਾਜੇਸ਼ ਲਹਿਲ, ਰਮੇਸ਼ ਸ਼ਰਮਾ, ਮੋਹਿਤ ਬਾਂਸਲ, ਪਵਨ ਸਿੰਗਲਾ ਹਾਜ਼ਰ ਸਨ।