ਖੇਤਰੀ ਪ੍ਰਤੀਨਿਧ
ਪਟਿਆਲਾ, 8 ਜੁਲਾਈ
ਇੱਥੇ ਅੱਜ ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ, ਸਾਬਕਾ ਮੰਤਰੀਆਂ ਓ.ਪੀ. ਸੋਨੀ ਤੇ ਸੁੱਖ ਸਰਕਾਰੀਆ ਵੱਲੋਂ ਅੱਜ ਇਥੇ ਕੇਂਦਰੀ ਜੇਲ੍ਹ ਪਟਿਆਲਾ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਗਈ। ਇਹ ਮੁਲਾਕਾਤ ਘੰਟਾ ਭਰ ਚੱਲੀ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਸੁਖਪਾਲ ਸਿੰਘ ਖਹਿਰਾ ਸਮੇਤ ਕੁਝ ਹੋਰ ਆਗੂ ਵੀ ਸ੍ਰੀ ਸਿੱਧੂ ਨਾਲ ਮੁਲਾਕਾਤ ਕਰ ਚੁੱਕੇ ਹਨ ਪਰ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਰਾਜਾ ਵੜਿੰਗ ਵੱਲੋਂ ਅਜੇ ਤੱਕ ਉਨ੍ਹਾਂ ਨਾਲ ਮੁਲਾਕਾਤ ਨਹੀਂ ਕੀਤੀ ਗਈ ਹੈ। ਹਾਲਾਂਕਿ, ਰਾਜਾ ਵੜਿੰਗ ਕੁੱਝ ਹੀ ਦਿਨ ਪਹਿਲਾਂ ਨਾਭਾ ਸਥਿਤ ਜੇਲ੍ਹ ’ਚ ਬੰਦ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਮੁਲਾਕਾਤ ਕਰ ਚੁੱਕੇ ਹਨ। ਰਾਜਾ ਵੜਿੰਗ ਦੇ ਸਿੱਧੂ ਨੂੰ ਮਿਲਣ ਨਾ ਆਉਣ ਸਬੰਧੀ ਸਿਆਸੀ ਹਲਕਿਆਂ ’ਚ ਤਰ੍ਹਾਂ-ਤਰ੍ਹਾਂ ਦੀ ਚਰਚਾ ਹੈ।