ਅਜੀਤਵਾਲ (ਪੱਤਰ ਪ੍ਰੇਰਕ): ਪਿੰਡ ਢੁੱਡੀਕੇ ਵਿੱਚ ਮ੍ਰਿਤਕ ਦੇਹ ਦਾ ਸਸਕਾਰ ਕਰਨ ਮੌਕੇ ਭੱਠੀ ਵਿੱਚ ਗੈਸ ਲੀਕ ਹੋਣ ਕਾਰਨ ਅਚਾਨਕ ਅੱਗ ਲੱਗ ਗਈ ਅਤੇ ਧਮਾਕਾ ਹੋ ਗਿਆ। ਇਸ ਦੌਰਾਨ ਡੇਢ ਦਰਜਨ ਤੋਂ ਵੱਧ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਏ। ਇੱਕ ਸੂਚਨਾ ਮੁਤਾਬਕ ਇਹ ਗਿਣਤੀ ਵੱਧ ਵੀ ਸਕਦੀ ਹੈ। ਕਈ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਮੋਗਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿੱਚ ਨਾਵਲਕਾਰ ਜਸਵੰਤ ਸਿੰਘ ਕੰਵਲ ਦਾ ਲੜਕਾ ਸਰਬਜੀਤ ਸਿੰਘ ਵੀ ਸ਼ਾਮਲ ਹੈ। ਉਸ ਨੂੰ ਇਲਾਜ ਲਈ ਡੀਐੱਮਸੀ ਲੁਧਿਆਣਾ ਰੈਫਰ ਕੀਤਾ ਗਿਆ ਹੈ।