ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਨਿਆਂ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਬਿਨੈ ਪੱਤਰ ਭਰਨ ਲਈ ਈ-ਪੋਰਟਲ ਲਾਂਚ ਕੀਤਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਸਾਧਨ ਮੁਹੱਈਆ ਕਰਵਾਉਣਾ ਵਿਭਾਗ ਦਾ ਮੁੱਖ ਉਦੇਸ਼ ਹੈ ਤਾਂ ਜੋ ਉਨ੍ਹਾਂ ਦੀ ਊਰਜਾ ਨੂੰ ਸਹੀ ਪਾਸੇ ਲਾਇਆ ਜਾ ਸਕੇ। -ਟਨਸ