ਈ-ਰਿਕਸ਼ਾ ਚਾਲਕ ਨੂੰ ਗੋਲੀ ਮਾਰੀ
ਛੱਠ ਪੂਜਾ ਦੀ ਰਾਤ ਇਥੇ ਅਣਪਛਾਤੇ ਹਮਲਾਵਰਾਂ ਨੇ ਬਾਬਾ ਗਧੀਆ ਇਲਾਕੇ ’ਚ ਸਥਿਤ ਸੁਵਿਧਾ ਕੇਂਦਰ ਨੇੜੇ ਅੱਧੀ ਰਾਤ ਨੂੰ ਈ-ਰਿਕਸ਼ਾ ਚਾਲਕ ਨੂੰ ਗੋਲੀ ਮਾਰ ਦਿੱਤੀ। ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਇੱਥੋਂ ਉਸ ਨੂੰ ਜਲੰਧਰ ਰੈਫਰ ਕਰ...
ਛੱਠ ਪੂਜਾ ਦੀ ਰਾਤ ਇਥੇ ਅਣਪਛਾਤੇ ਹਮਲਾਵਰਾਂ ਨੇ ਬਾਬਾ ਗਧੀਆ ਇਲਾਕੇ ’ਚ ਸਥਿਤ ਸੁਵਿਧਾ ਕੇਂਦਰ ਨੇੜੇ ਅੱਧੀ ਰਾਤ ਨੂੰ ਈ-ਰਿਕਸ਼ਾ ਚਾਲਕ ਨੂੰ ਗੋਲੀ ਮਾਰ ਦਿੱਤੀ। ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਇੱਥੋਂ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ, ਜਿੱਥੇ ਉਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ ਕੁਲਦੀਪ ਧਨਵਾਰ (32) ਵਾਸੀ ਝਾਰਖੰਡ ਹਾਲ ਵਾਸੀ ਸੁਖਚੈਨ ਨਗਰ ਵਜੋਂ ਹੋਈ ਹੈ। ਉਹ ਰਾਤ ਸਮੇਂ ਸਵਾਰੀ ਨੂੰ ਛੱਡ ਕੇ ਵਾਪਸ ਆ ਰਿਹਾ ਸੀ ਤੇ ਅਣਪਛਾਤਿਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਪੁਲੀਸ ਅਨੁਸਾਰ ਇਹ ਘਟਨਾ ਰਾਤ 12 ਵਜੇ ਤੋਂ ਬਾਅਦ ਦੀ ਹੈ। ਮੁੱਢਲੀ ਜਾਂਚ ਦੌਰਾਨ ਪਤਾ ਲੱਗਿਆ ਕਿ ਕੁਲਦੀਪ ’ਤੇ ਅਣਪਛਾਤਿਆਂ ਨੇ ਨੇੜੇ ਤੋਂ ਗੋਲੀ ਚਲਾਈ ਅਤੇ ਫ਼ਰਾਰ ਹੋ ਗਏ। ਮ੍ਰਿਤਕ ਦੀ ਪਤਨੀ ਰੂਪਾ ਧਨਵਾਰ ਨੇ ਦੱਸਿਆ ਕਿ ਅੱਧੀ ਰਾਤ ਨੂੰ ਉਸ ਦੇ ਪਤੀ ਨੇ ਫੋਨ ਕਰ ਕੇ ਉਸ ਨੂੰ ਗੋਲੀ ਲੱਗਣ ਬਾਰੇ ਦੱਸਿਆ ਸੀ। ਪਰਿਵਾਰ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਫਗਵਾੜਾ ਲਿਆਂਦਾ, ਜਿੱਥੋਂ ਡਾਕਟਰਾਂ ਨੇ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਐੱਸ ਐੱਚ ਓ ਸਿਟੀ ਊਸ਼ਾ ਰਾਣੀ ਨੇ ਦੱਸਿਆ ਕਿ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਵਿੱਚ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਹਮਲੇ ਦੇ ਪਿੱਛੇ ਦਾ ਮਕਸਦ ਸਪੱਸ਼ਟ ਨਹੀਂ ਹੋਇਆ।

