ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

‘ਆਪ’ ਦੇ ਰਾਜ ਸਭਾ ਮੈਂਬਰ ਅਤੇ ਸਾਬਕਾ ਮੰਤਰੀ ਆਸ਼ੂ ਦੇ ਕਰੀਬੀ ਦੇ ਘਰਾਂ ’ਤੇ ਈਡੀ ਦੀ ਛਾਪੇਮਾਰੀ

ED Raid in Punjab
Advertisement

ਗਗਨਦੀਪ ਅਰੋੜਾ

ਲੁਧਿਆਣਾ, 7 ਅਕਤੂਬਰ

Advertisement

ED Raid in Punjab: ਅੱਜ ਤੜਕੇ ਈਡੀ ਦੀ ਟੀਮ ਨੇ ਲੁਧਿਆਣਾ ਤੋਂ ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਜ਼ਦੀਕੀ ਮੰਨੇ ਜਾਂਦੇ ਕਾਰੋਬਾਰੀ ਹੇਮੰਤ ਸੂਦ ਦੇ ਦਫ਼ਤਰਾਂ ਅਤੇ ਘਰਾਂ ਵਿੱਚ ਛਾਪੇਮਾਰੀ ਕੀਤੀ। ਹੇਮੰਤ ਸੂਦ ਆਸ਼ੂ ਦੇ ਕਾਫ਼ੀ ਕਰੀਬੀ ਹਨ। ਇਸ ਮਾਮਲੇ ਵਿੱਚ ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਦੋਵਾਂ ਦੇ ਖਾਤਿਆਂ ਵਿੱਚ ਵਿਦੇਸ਼ੀ ਲੈਣ-ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਕੋਈ ਵੀ ਈਡੀ ਅਧਿਕਾਰੀ ਕੁੱਝ ਦੱਸਣ ਲਈ ਤਿਆਰ ਨਹੀਂ ਹਨ।

ਜਾਣਕਾਰੀ ਅਨੁਸਾਰ ਈਡੀ ਨੇ ਹੈਪਟਨਸ ਹੋਮ ਦੇ ਮਾਲਕ ਤੇ ‘ਆਪ’ ਦੇ ਸੰਸਦ ਮੈਂਬਰ ਸੰਜੀਵ ਅਰੋੜਾ ਦੀਆਂ ਕਈ ਪ੍ਰਾਪਰਟੀਆਂ ਦੇ ਰਿਕਾਰਡ ਨੂੰ ਵੀ ਕਬਜ਼ੇ ਵਿੱਚ ਲਿਆ ਹੈ।

ਦੱਸ ਦਈਏ ਕਿ ਸਾਬਕਾ ਮੰਤਰੀ ਆਸ਼ੂ ਨੂੰ ਈਡੀ ਨੇ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਹੋਇਆ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਵੱਲੋਂ ਕੀਤੀ ਗਈ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੌਰਾਨ ਵੀ ਹੇਮੰਤ ਸੂਦ ਨੂੰ ਕਈ ਵਾਰ ਪੁੱਛ ਗਿੱਛ ਲਈ ਬੁਲਾਇਆ ਗਿਆ ਸੀ।

Advertisement