ਈਡੀ ਵੱਲੋਂ ਡੀਨੋ ਮੋਰੀਆ ਦੇ ਟਿਕਾਣਿਆਂ ’ਤੇ ਛਾਪੇ
ਮੁੰਬਈ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਮਿੱਠੀ ਨਦੀ ਡੀਸਿਲਟਿੰਗ ‘ਘੁਪਲੇ’ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਮਹਾਰਾਸ਼ਟਰ ਵਿੱਚ ਅਦਾਕਾਰ ਡੀਨੋ ਮੋਰੀਆ, ਕੁਝ ਬੀਐੱਮਸੀ ਅਧਿਕਾਰੀਆਂ ਅਤੇ ਠੇਕੇਦਾਰਾਂ ਸਮੇਤ ਹੋਰਾਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ। ਮਹਾਰਾਸ਼ਟਰ ਦੇ ਮੁੰਬਈ ਅਤੇ ਕੇਰਲ ਦੇ ਕੋਚੀ...
Advertisement
ਮੁੰਬਈ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਮਿੱਠੀ ਨਦੀ ਡੀਸਿਲਟਿੰਗ ‘ਘੁਪਲੇ’ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਮਹਾਰਾਸ਼ਟਰ ਵਿੱਚ ਅਦਾਕਾਰ ਡੀਨੋ ਮੋਰੀਆ, ਕੁਝ ਬੀਐੱਮਸੀ ਅਧਿਕਾਰੀਆਂ ਅਤੇ ਠੇਕੇਦਾਰਾਂ ਸਮੇਤ ਹੋਰਾਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ। ਮਹਾਰਾਸ਼ਟਰ ਦੇ ਮੁੰਬਈ ਅਤੇ ਕੇਰਲ ਦੇ ਕੋਚੀ ਵਿੱਚ 15 ਤੋਂ ਵੱਧ ਥਾਵਾਂ ’ਤੇ ਇਹ ਕਾਰਵਾਈ ਕੀਤੀ ਗਈ। ਇਸ ਧੋਖਾਧੜੀ ਕਾਰਨ ਬ੍ਰਿਹਨਮੁੰਬਈ ਨਗਰ ਨਿਗਮ ਨੂੰ 65 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਦੋਸ਼ ਹੈ। ਈਡੀ ਦਾ ਮਾਮਲਾ ਮੁੰਬਈ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਦੀ ਐੱਫਆਈਆਰ ਤੋਂ ਸਾਹਮਣੇ ਆਇਆ ਹੈ, ਜੋ ਮਿੱਠੀ ਨਦੀ ਦੀ ਸਫਾਈ ਵਿੱਚ ਕਥਿਤ ਬੇਨਿਯਮੀਆਂ ਦੀ ਜਾਂਚ ਲਈ ਦਾਇਰ ਕੀਤੀ ਗਈ ਸੀ। -ਪੀਟੀਆਈ
Advertisement
Advertisement