DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Viral Video Row: ED ਨੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਕੀਤਾ ਤਲਬ

ਗੁਰੂਗ੍ਰਾਮ ਪੁਲੀਸ ਦੀ ਐੱਫ ਆਈ ਆਰ ਅਤੇ ਸ਼ੱਕੀ ਵਿੱਤੀ ਲੈਣ-ਦੇਣ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਵੱਡੀ ਕਾਰਵਾਈ

  • fb
  • twitter
  • whatsapp
  • whatsapp
featured-img featured-img
ਪੁਲੀਸ ਕਮਿਸ਼ਨਰ ਸਵਪਨ ਸ਼ਰਮਾ। ਫਾਈਲ ਫੋਟੋ: ਅਸ਼ਵਨੀ ਧੀਮਾਨ
Advertisement

ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਹੋਰਨਾਂ ਨੂੰ 19 ਅਕਤੂਬਰ 2026 ਨੂੰ ਚੰਡੀਗੜ੍ਹ ਸਥਿਤ ਈ ਡੀ ਦਫ਼ਤਰ ਵਿਖੇ ਤਲਬ ਕੀਤਾ ਹੈ। ਇਹ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਕਥਿਤ ਵੀਡੀਓ ਨੂੰ ਕਥਿਤ ਤੌਰ 'ਤੇ ਏ ਆਈ ਜਨਰੇਟਡ (ਨਕਲੀ) ਸਾਬਤ ਕਰਨ ਲਈ ਤਿਆਰ ਕੀਤੀਆਂ ਗਈਆਂ ਜਾਅਲੀ ਫੋਰੈਂਸਿਕ ਤੇ ਸਾਈਬਰ ਰਿਪੋਰਟਾਂ ਨਾਲ ਜੁੜਿਆ ਹੋਇਆ ਹੈ।

ਜਾਣਕਾਰੀ ਅਨੁਸਾਰ ਈ ਡੀ ਵੱਲੋਂ ਇਸ ਮਾਮਲੇ ਵਿੱਚ ਹੋਏ ਸ਼ੱਕੀ ਵਿੱਤੀ ਲੈਣ-ਦੇਣ ਅਤੇ ਇਸ ਪਿੱਛੇ ਰਚੀ ਗਈ ਕਥਿਤ ਸਾਜ਼ਿਸ਼ ਦੇ ਵੇਰਵਿਆਂ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

Advertisement

ਇਹ ਵਿਵਾਦ ਉਸ ਸਮੇਂ ਭਖਿਆ ਸੀ ਜਦੋਂ ਗੁਰੂਗ੍ਰਾਮ ਪੁਲੀਸ ਨੇ ਇੱਕ ਕੇਸ ਦਰਜ ਕਰਕੇ ਖ਼ੁਲਾਸਾ ਕੀਤਾ ਸੀ ਕਿ ਮੁੱਖ ਮੰਤਰੀ ਦੀ ਕਥਿਤ ਵੀਡੀਓ ਨੂੰ ਜਾਅਲੀ ਸਿੱਧ ਕਰਨ ਲਈ ਮੋਟੀ ਰਕਮ ਦੇ ਬਦਲੇ ਨਕਲੀ ਫੋਰੈਂਸਿਕ ਰਿਪੋਰਟਾਂ ਤਿਆਰ ਕਰਵਾਈਆਂ ਗਈਆਂ ਸਨ। ਇਸ ਮਾਮਲੇ ਵਿੱਚ ਗੁਰੂਗ੍ਰਾਮ ਪੁਲੀਸ ਪਹਿਲਾਂ ਹੀ ਦੋ ਮੁਲਜ਼ਮਾਂ ਅਰੁਣ ਮਹਿੰਦਰੂ ਅਤੇ ਅੰਕਿਤ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਇਨ੍ਹਾਂ ਦੋਵਾਂ 'ਤੇ ਕਿਸੇ ਮਾਨਤਾ ਪ੍ਰਾਪਤ ਲੈਬ ਤੋਂ ਬਿਨਾਂ ਹੀ ਕਥਿਤ ਤੌਰ 'ਤੇ ਜਾਅਲੀ ਸਾਈਬਰ ਜਾਂਚ ਰਿਪੋਰਟਾਂ ਤਿਆਰ ਕਰਨ ਦੇ ਦੋਸ਼ ਲੱਗੇ ਹਨ।

Advertisement

ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਈਡੀ ਵੱਲੋਂ ਤਲਬ ਕੀਤੇ ਜਾਣ ਮਗਰੋਂ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਭਾਰੀ ਹਲਚਲ ਮਚ ਗਈ ਹੈ। ਵਿਰੋਧੀ ਧਿਰਾਂ ਇਸ ਮਾਮਲੇ ਨੂੰ ਲੈ ਕੇ ਸੂਬਾ ਸਰਕਾਰ ਅਤੇ ਸ਼ਾਮਲ ਅਧਿਕਾਰੀਆਂ 'ਤੇ ਕਥਿਤ ਮਿਲੀਭੁਗਤ ਦੇ ਦੋਸ਼ ਲਾਉਂਦਿਆਂ ਤਿੱਖੇ ਹਮਲੇ ਕਰ ਰਹੀਆਂ ਹਨ।

Advertisement
×