DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Punjab ਸਿੱਖਿਆ ਮਾਡਲ: ਸਰਕਾਰੀ ਸਕੂਲਾਂ ’ਚ ਕਰੀਬ ਛੇ ਲੱਖ ਦਾਖ਼ਲੇ ਘਟੇ

ਸਾਢੇ ਚਾਰ ਸਾਲਾਂ ’ਚ ਸੂਬੇ ਵਿੱਚ ਦੋ ਨਵੇਂ ਸਕੂਲ, ਸੱਤ ਬੰਦ ਹੋਏ

  • fb
  • twitter
  • whatsapp
  • whatsapp
featured-img featured-img
Students come out of a government school in Jalandhar. (File photo)
Advertisement

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲੰਘੇ ਪੰਜ ਸਾਲਾਂ ’ਚ ਕਰੀਬ ਛੇ ਲੱਖ ਬੱਚਿਆਂ ਦੇ ਦਾਖ਼ਲੇ ਘਟੇ ਹਨ, ਜਿਨ੍ਹਾਂ ’ਚ ਸਭ ਤੋਂ ਵੱਡੀ ਢਾਹ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਲੱਗੀ ਹੈ। ਪੰਜਾਬ ਸਰਕਾਰ ਦੇ ‘ਸਿੱਖਿਆ ਮਾਡਲ’ ’ਤੇ ਇਹ ਅੰਕੜੇ ਉਂਗਲ ਉਠਾ ਰਹੇ ਹਨ। ਸਾਲ 2021-22 ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 29,62,378 ਲੱਖ ਵਿਦਿਆਰਥੀ ਪੜ੍ਹ ਰਹੇ ਸਨ ਜਦੋਂ ਕਿ ਸਾਲ 2026-27 ਦੌਰਾਨ ਵਿਦਿਆਰਥੀਆਂ ਦੀ ਇਹ ਗਿਣਤੀ 23,64,076 ਲੱਖ ਰਹਿ ਗਈ ਹੈ। ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਦੀ ਗਿਣਤੀ ਇਨ੍ਹਾਂ ਸਾਲਾਂ ਦੌਰਾਨ 5,98,302 ਲੱਖ ਘਟੀ ਹੈ।

ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਵੱਲੋਂ ਪੁੱਛੇ ਸੁਆਲ ਦੇ ਜਵਾਬ ’ਚ ਇਹ ਖ਼ੁਲਾਸਾ ਹੋਇਆ ਹੈ ਕਿ ਸਰਕਾਰੀ ਸਕੂਲਾਂ ’ਚ ਦਾਖ਼ਲੇ ਪਹਿਲਾਂ ਨਾਲੋਂ ਘਟੇ ਹਨ। ਵਿਰੋਧੀ ਧਿਰ ਨੇ ਸਕੂਲਾਂ ’ਚ ਘਟੀ ਗਿਣਤੀ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਨਿਸ਼ਾਨੇ ਸਾਧੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਾਖ਼ਲਿਆਂ ’ਚ ਆਈ ਕਮੀ ਪਿੱਛੇ ਦਲੀਲ ਦਿੱਤੀ ਕਿ ਪੰਜਾਬ ’ਚ ਪਹਿਲਾਂ ਸਾਢੇ ਤਿੰਨ ਲੱਖ ਦਾਖ਼ਲੇ ਫ਼ਰਜ਼ੀ ਸਨ ਜਿਨ੍ਹਾਂ ਨੂੰ ਰਿਕਾਰਡ ਵਿੱਚੋਂ ਹਟਾ ਦਿੱਤਾ ਗਿਆ ਹੈ ਜਿਸ ਨਾਲ ਵਰਦੀਆਂ ਆਦਿ ਦੀ ਰਾਸ਼ੀ ਵੀ ਬਚੀ ਹੈ। ਅਸਿੱਧੇ ਤਰੀਕੇ ਨਾਲ ਬੈਂਸ ਨੇ ਪਿਛਲੀ ਕਾਂਗਰਸ ਸਰਕਾਰ ’ਤੇ ਨਿਸ਼ਾਨਾ ਲਾਇਆ।

Advertisement

ਪੰਜਾਬ ਸਰਕਾਰ ਦੇ ਸਦਨ ’ਚ ਦਿੱਤੇ ਲਿਖਤੀ ਜੁਆਬ ਅਨੁਸਾਰ ਮੌਜੂਦਾ ‘ਆਪ’ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ’ਚ ਦੋ ਨਵੇਂ ਸਕੂਲ ਖੋਲ੍ਹੇ ਹਨ, ਜਦੋਂ ਕਿ ਇਸ ਸਮੇਂ ਦੌਰਾਨ ਸੱਤ ਸਕੂਲ ਬੰਦ ਕੀਤੇ ਹਨ। ਫ਼ਾਜ਼ਿਲਕਾ ਦੇ ਪਿੰਡ ਆਤੂਵਾਲਾ ’ਚ ਨਵਾਂ ਪ੍ਰਾਇਮਰੀ ਸਕੂਲ ਅਤੇ ਮੁਹਾਲੀ ਦੇ ਫ਼ੇਜ਼ 11 ਵਿੱਚ ਨਵਾਂ ਮਿਡਲ ਸਕੂਲ ਖੋਲ੍ਹਿਆ ਗਿਆ ਹੈ ਜਦੋਂ ਕਿ ਫ਼ਤਹਿਗੜ੍ਹ ਸਾਹਿਬ, ਹੁਸ਼ਿਆਰਪੁਰ, ਕਪੂਰਥਲਾ, ਪਟਿਆਲਾ ਅਤੇ ਰੋਪੜ ’ਚ ਸੱਤ ਸਕੂਲ ਬੰਦ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਖੋਲ੍ਹੇ ਗਏ ਹਨ ਜੋ ‘ਆਪ’ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਧੁਰਾ ਮੰਨੇ ਜਾਂਦੇ ਹਨ। ਪੰਜਾਬ ਸਰਕਾਰ ਨੇ ਇਸ ਤੋਂ ਇਲਾਵਾ ਪੰਜ ਸਕੂਲ ਅੱਪਗਰੇਡ ਵੀ ਕੀਤੇ ਹਨ, ਜਿਨ੍ਹਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਦਾ ਸਕੂਲ ਵੀ ਸ਼ਾਮਲ ਹੈ ਜਿਸ ਨੂੰ ਅਪਗਰੇਡ ਕਰਕੇ ਸੀਨੀਅਰ ਸੈਕੰਡਰੀ ਸਕੂਲ ਦਾ ਦਰਜਾ ਦਿੱਤਾ ਗਿਆ ਹੈ। ਪੰਜਾਬ ਦੇ ਸਿੱਖਿਆ ਵਿਭਾਗ ’ਚ ਇਸ ਵੇਲੇ 31,370 ਅਸਾਮੀਆਂ ਖ਼ਾਲੀ ਪਈਆਂ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਇਨ੍ਹਾਂ ਅਸਾਮੀਆਂ ਨੂੰ ਭਰਨ ਬਾਰੇ ਸਰਕਾਰ ਦੀ ਰਣਨੀਤੀ ਬਾਰੇ ਸਦਨ ’ਚ ਪਹਿਲਾਂ ਹੀ ਵੇਰਵੇ ਰੱਖ ਚੁੱਕੇ ਹਨ।

Advertisement

Advertisement
×