DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੱਤਰਕਾਰਾਂ ’ਤੇ ਦਰਜ ਕੇਸਾਂ ਦੇ ਰੋਸ ਵਜੋਂ ਪੰਜਾਬ ਸਰਕਾਰ ਦੇ ਪੁਤਲੇ ਫੂਕੇ

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੱਦੇ ਤੇ ਪੱਤਰਕਾਰਾਂ, ਆਰ.ਟੀ.ਆਈ ਕਾਰਕੁਨਾਂ ਅਤੇ ਸੋਸ਼ਲ ਮੀਡੀਆ ਕਾਰਕੁਨਾਂ ਖ਼ਿਲਾਫ਼ ਲੁਧਿਆਣਾ ਸ਼ਹਿਰੀ ਸਾਈਬਰ ਕਰਾਈਮ ਪੁਲੀਸ ਵੱਲੋਂ ਦਰਜ ਕੇਸ ਦੇ ਰੋਸ ਵਜੋਂ ਅੰਮ੍ਰਿਤਸਰ ਇਕਾਈ ਵੱਲੋਂ ਕਸਬਾ ਰਈਆ ਦੇ ਫੇਰੂਮਾਨ ਚੌਕ ਅਤੇ ਕਸਬਾ ਮਹਿਤਾ ਵਿਚ ਪੰਜਾਬ...

  • fb
  • twitter
  • whatsapp
  • whatsapp
Advertisement

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੱਦੇ ਤੇ ਪੱਤਰਕਾਰਾਂ, ਆਰ.ਟੀ.ਆਈ ਕਾਰਕੁਨਾਂ ਅਤੇ ਸੋਸ਼ਲ ਮੀਡੀਆ ਕਾਰਕੁਨਾਂ ਖ਼ਿਲਾਫ਼ ਲੁਧਿਆਣਾ ਸ਼ਹਿਰੀ ਸਾਈਬਰ ਕਰਾਈਮ ਪੁਲੀਸ ਵੱਲੋਂ ਦਰਜ ਕੇਸ ਦੇ ਰੋਸ ਵਜੋਂ ਅੰਮ੍ਰਿਤਸਰ ਇਕਾਈ ਵੱਲੋਂ ਕਸਬਾ ਰਈਆ ਦੇ ਫੇਰੂਮਾਨ ਚੌਕ ਅਤੇ ਕਸਬਾ ਮਹਿਤਾ ਵਿਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ, ਕਾਂਗਰਸ ਪਾਰਟੀ, ਵਾਰਸ ਪੰਜਾਬ, ਅਕਾਲੀ ਦਲ ਅੰਮ੍ਰਿਤਸਰ, ਬੀ ਜੇ ਪੀ, ਆਰ ਐੱਮ ਪੀ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਡੀ ਟੀ ਐਫ, ਸੀ ਪੀ ਐੱਮ ਅਤੇ ਹੋਰ ਜਥੇਬੰਦੀਆਂ ਵੱਲੋਂ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਅਤੇ ਹਮਾਇਤ ਦਿੱਤੀ। ਇਹ ਰੋਸ ਮਾਰਚ ਦਾਨਾ ਮੰਡੀ ਤੋ ਸ਼ੁਰੂ ਹੋ ਕੇ ਫੇਰੂਮਾਨ ਚੌਕ ਤੱਕ ਗਿਆ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ, ਕਾਂਗਰਸ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂ ਬਲਵਿੰਦਰ ਸਿੰਘ, ਬੀ ਜੇ ਪੀ ਦੇ ਜ਼ਿਲ੍ਹਾ ਸਕੱਤਰ ਜਨਰਲ ਰਾਜੇਸ਼ ਟਾਂਗਰੀ, ਵਾਰਸ ਪੰਜਾਬ ਦੇ ਪ੍ਰਗਟ ਸਿੰਘ ਮੀਆਵਿੰਡ, ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਇੰਚਾਰਜ ਬਲਜੀਤ ਸਿੰਘ, ਆਰ ਐੱਮ ਪੀ ਦੇ ਆਗੂ ਅਮਰੀਕ ਸਿੰਘ ਦਾਊਦ, ਡੀ ਟੀ ਐੱਫ਼ ਦੇ ਪੰਜਾਬ ਆਗੂ ਜਰਮਨਜੀਤ ਸਿੰਘ ਛੱਜਲਵੱਡੀ, ਪੰਜਾਬ ਫੀਲਡ ਪੱਤਰਕਾਰ ਯੂਨੀਅਨ ਦੇ ਪ੍ਰਧਾਨ ਹਰਜੀਪ੍ਰੀਤ ਸਿੰਘ ਕੰਗ,ਯੂਥ ਕਾਂਗਰਸ ਆਗੂ ਸੁਰਜਣ ਸਿੰਘ ਭਲਾਈਪੁਰ ਸਮੇਤ ਹਰੇਕ ਬੁਲਾਰੇ ਨੇ ਪੰਜਾਬ ਸਰਕਾਰ ਵੱਲੋਂ ਪ੍ਰੈੱਸ ਤੇ ਕੀਤੇ ਹਮਲੇ ਦੀ ਨਿਖੇਧੀ ਕੀਤੀ।

Advertisement

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਆਰਗੇਨਾਈਜ਼ਰ ਸੈਕਟਰੀ ਦਵਿੰਦਰ ਸਿੰਘ ਭੰਗੂ, ਪ੍ਰਧਾਨ ਅੰਮ੍ਰਿਤਸਰ ਰਜਿੰਦਰ ਰਿਖੀ ਅਤੇ ਬਲਰਾਜ ਸਿੰਘ ਰਾਜਾ ਨੇ ਸੂਬਾ ਸਰਕਾਰ ਦੀ ਇਸ ਕਾਰਵਾਈ ਨੂੰ ਪ੍ਰੈੱਸ ਦੀ ਅਜ਼ਾਦੀ ਅਤੇ ਬੋਲਣ ਦੀ ਅਜ਼ਾਦੀ ਉਪਰ ਸਿੱਧਾ ਹਮਲਾ ਕਰਾਰ ਦਿੰਦੇ ਹੋਏ ਇਸ ਵਿਰੁੱਧ ਸੰਘਰਸ਼ ਦਾ ਸੱਦਾ ਦਿੱਤਾ ਹੈ।ਆਗੂਆਂ ਨੇ ਇਹ ਵੀ ਕਿਹਾ ਕਿ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿੱਚ ਆਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਵੱਲੋਂ ਸਵਾਲ ਕਰਨ ਦੇ ਅਧਿਕਾਰ ਨੂੰ ਖ਼ਤਮ ਕਰਨ ਦੇ ਰਾਹ ਪੈ ਗਈ ਹੈ, ਜੋ ਕਿਸੇ ਸੂਰਤ ਵਿੱਚ ਬਰਦਾਸ਼ਤ ਯੋਗ ਨਹੀਂ ਹੈ।

Advertisement

Advertisement
×