ਇੱਥੇ ਨਯਾ ਨੰਗਲ ਸੈਕਟਰ ਇੱਕ ਵਿੱਚ ਯੂਨਾਈਟਿਡ ਇੰਡੀਆ ਬੀਮਾ ਕੰਪਨੀ ਦੇ ਦਫ਼ਤਰ ਨੇੜੇ ਮੇਨ ਸੜਕ ’ਤੇ ਮੋਟਰਸਾਈਕਲ ਅਤੇ ਸਕੂਟਰ ਦੀ ਟੱਕਰ ਹੋ ਗਈ। ਇਸ ਕਾਰਨ ਸਕੂਟਰ ਸਵਾਰ ਬਜ਼ੁਰਗ ਦੀ ਮੌਤ ਹੋ ਗਈ। ਮੌਕੇ ’ਤੇ ਪੁੱਜੇ ਪੁਲੀਸ ਚੌਕੀ ਨਯਾ ਨੰਗਲ ਦੇ ਏ ਐੱਸ ਆਈ ਜੁਝਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਪਿੰਡ ਕੁਲਗਰਾਂ ਦੇ ਨਾਨਕ ਚੰਦ (81) ਵਜੋਂ ਹੋਈ ਹੈ। ਉਹ ਸਟੇਟ ਬੈਂਕ ਆਫ ਇੰਡੀਆ ਬਰਾਂਚ ਨਯਾ ਨੰਗਲ ਤੋਂ ਪੈਸੇ ਕਢਵਾ ਕੇ ਆਪਣੇ ਪਿੰਡ ਕੁਲਗਰਾਂ ਜਾ ਰਿਹਾ ਸੀ। ਇਸ ਦੌਰਾਨ ਬਿਭੌਰ ਸਾਹਿਬ ਵੱਲੋਂ ਆ ਰਹੇ ਮੋਟਰਸਾਈਕਲ ਨਾਲ ਸਕੂਟਰ ਦੀ ਟੱਕਰ ਹੋ ਗਈ। ਹਾਦਸੇ ਮਗਰੋਂ ਜ਼ਖ਼ਮੀ ਬਜ਼ੁਰਗ ਨੂੰ ਸਿਵਲ ਹਸਪਤਾਲ ਨੰਗਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਅਧਿਕਾਰੀ ਨੇ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪੀ ਜਾਵੇਗੀ। ਮੋਟਰਸਾਈਕਲ ਚਾਲਕ ਦੀ ਪਛਾਣ ਨਿਤੀਸ਼ ਕੁਮਾਰ ਵਾਸੀ ਜਾਡਲਾ ਗਗਰੇਟ ਹਿਮਾਚਲ ਪ੍ਰਦੇਸ਼ ਵਜੋਂ ਹੋਈ।