ਜੀਐੱਸ ਪੌਲ
ਅੰਮ੍ਰਿਤਸਰ, 9 ਮਾਰਚ
ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਇਕ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣ ਕਮਿਸ਼ਨ ਤੋਂ ਚੋਣ ਸਰਵੇਖਣ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ੍ਰੀ ਬਾਦਲ ਨੇ ਅੱਜ ਇਥੇ ਆਪਣੇ ਪਰਿਵਾਰ ਨਾਲ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥਕ ਤੇ ਪੰਜਾਬੀਆਂ ਦੀ ਅਵਾਜ਼ ਹੈ ਅਤੇ ਉਨ੍ਹਾਂ ਅਰਦਾਸ ਕੀਤੀ ਕਿ ਪ੍ਰਮਾਤਮਾ ਪਾਰਟੀ ਸੇਵਾ ਕਰਨ ਦਾ ਮੌਕਾ ਦੇਵੇ। ਐਗਜ਼ਿਟ ਪੋਲ ਦੀ ਭਰੋਸੇਯੋਗਤਾ ‘ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ ‘ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਪੱਛਮੀ ਬੰਗਾਲ ਦੀ ਮਿਸਾਲ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਨਤੀਜੇ ਐਗਜ਼ਿਟ ਪੋਲ ਦੇ ਦਾਅਵਿਆਂ ਦੇ ਉਲਟ ਹਨ।