DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Punjab ਵਿੱਚ Heatwave ਕਾਰਨ Electricity Demand ਪਹੁੰਚੀ 15,718 Megawatt

ਤਕਨੀਕੀ ਖ਼ਰਾਬੀ ਕਾਰਨ ਬਿਜਲੀ ਉਤਪਾਦਨ ਦੇ ਦੋ ਯੂਨਿਟ ਬੰਦ; ਅੱਜ ਤੋਂ ਬਦਲ ਸਕਦੈ ਮੌਸਮ ਦਾ ਮਿਜ਼ਾਜ

  • fb
  • twitter
  • whatsapp
  • whatsapp
featured-img featured-img
ਜਲੰਧਰ ਦੇ ਪਿੰਡ ਲੱਧੇਵਾਲੀ ਦੇ ਖੇਤਾਂ ’ਚ ਸਿਖਰ ਦੁਪਹਿਰੇ ਝੋਨਾ ਲਾਉਂਦੀਆਂ ਹੋਈਆਂ ਮਜ਼ਦੂਰ ਔਰਤਾਂ। -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਪੰਜਾਬ ਵਿੱਚ ਲਗਾਤਾਰ ਵਧ ਰਹੀ ਗਰਮੀ ਕਾਰਨ ਬਿਜਲੀ ਦੀ ਮੰਗ ਵਿੱਚ ਵੀ ਭਾਰੀ ਵਾਧਾ ਹੋ ਰਿਹਾ ਹੈ, ਜਿਸ ਨੇ ਪਾਵਰਕੌਮ ਦੇ ਅਧਿਕਾਰੀਆਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਸੂਬੇ ਵਿੱਚ ਅੱਜ ਦੁਪਹਿਰੇ ਬਿਜਲੀ ਦੀ ਵੱਧ ਤੋਂ ਵੱਧ ਮੰਗ 15,718 ਮੈਗਾਵਾਟ ਤੱਕ ਪਹੁੰਚ ਗਈ। ਪਿਛਲੇ ਸਾਲ ਅੱਜ ਦੇ ਹੀ ਦਿਨ ਬਿਜਲੀ ਦੀ ਇਹ ਮੰਗ 14,072 ਮੈਗਾਵਾਟ ਅਤੇ ਸਾਲ 2024 ਵਿੱਚ 15,471 ਮੈਗਾਵਾਟ ਦਰਜ ਕੀਤੀ ਗਈ ਸੀ। ਸੂਬੇ ਵਿੱਚ ਬਿਜਲੀ ਦੀ ਮੰਗ ਵਧਣ ਦੇ ਬਾਵਜੂਦ ਸਰਕਾਰੀ ਅਤੇ ਪ੍ਰਾਈਵੇਟ ਖੇਤਰ ਦੇ 15 ਯੂਨਿਟਾਂ ’ਚੋਂ ਦੋ ਯੂਨਿਟ ਤਕਨੀਕੀ ਖ਼ਰਾਬੀ ਕਾਰਨ ਬੰਦ ਰਹੇ।

ਮੌਸਮ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਸੂਬੇ ਵਿੱਚ 18 ਤੋਂ 22 ਜੂਨ ਤੱਕ ਮੌਸਮ ਦਾ ਮਿਜ਼ਾਜ ਬਦਲਣ ਦੀ ਸੰਭਾਵਨਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਕਈ ਥਾਵਾਂ ’ਤੇ ਮੀਂਹ ਵੀ ਪੈ ਸਕਦਾ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਅਤੇ ਹਰਿਆਣਾ ਵਿੱਚ ਅਗਲੇ ਪੰਜ ਦਿਨਾਂ ਲਈ ਯੈਲੋ ਅਲਰਟ ਵੀ ਜਾਰੀ ਕਰ ਦਿੱਤਾ ਹੈ। ਪਾਵਰਕੌਮ ਦੇ ਸੀਨੀਅਰ ਅਧਿਕਾਰੀਆਂ ਨੂੰ ਮੌਸਮ ਬਦਲਣ ਨਾਲ ਬਿਜਲੀ ਦੀ ਮੰਗ ਵਿੱਚ ਵੀ ਗਿਰਾਵਟ ਆਉਣ ਦੀ ਉਮੀਦ ਹੈ।

Advertisement

ਮੌਸਮ ਬਦਲਣ ਦੀ ਪੇਸ਼ੀਨਗੋਈ ਨਾਲ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ ਅਤੇ ਉਨ੍ਹਾਂ ਨੇ ਝੋਨੇ ਦੀ ਲੁਆਈ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਹੈ। ਇਹ ਮੀਂਹ ਫ਼ਸਲ ਲਈ ਲਾਹੇਵੰਦ ਸਾਬਤ ਹੋਵੇਗਾ।

Advertisement

ਬਠਿੰਡਾ ਸਭ ਤੋਂ ਗਰਮ

ਪੰਜਾਬ ਵਿੱਚ ਅੱਜ ਬਠਿੰਡਾ ਸ਼ਹਿਰ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ 38.3, ਪਟਿਆਲਾ ’ਚ 38.8, ਰੂਪਨਗਰ ’ਚ 38.1, ਪਠਾਨਕੋਟ ’ਚ 38.2, ਲੁਧਿਆਣਾ ਅਤੇ ਫਰੀਦਕੋਟ ’ਚ 37.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸੇ ਤਰ੍ਹਾਂ ਅੰਮ੍ਰਿਤਸਰ ਅਤੇ ਮੁਹਾਲੀ ’ਚ 37.1 ਡਿਗਰੀ, ਫਿਰੋਜ਼ਪੁਰ ’ਚ 36.8, ਫਾਜ਼ਿਲਕਾ ਤੇ ਹੁਸ਼ਿਆਰਪੁਰ ਵਿੱਚ 35.6 ਅਤੇ ਨਵਾਂਸ਼ਹਿਰ ’ਚ ਤਾਪਮਾਨ 35.5 ਡਿਗਰੀ ਸੈਲਸੀਅਸ ਰਿਹਾ।

Advertisement
×