ਪੰਜਾਬ ਵਿਚ ਬਿਜਲੀ ਦੀਆਂ ਦਰਾਂ 3 ਰੁਪਏ ਪ੍ਰਤੀ ਯੂਨਿਟ ਘਟਾਈਆਂ : The Tribune India

ਪੰਜਾਬ ਵਿਚ ਬਿਜਲੀ ਦੀਆਂ ਦਰਾਂ 3 ਰੁਪਏ ਪ੍ਰਤੀ ਯੂਨਿਟ ਘਟਾਈਆਂ

ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿਚ 11 ਫ਼ੀਸਦ ਦਾ ਵਾਧਾ ਐਲਾਨਿਆ

ਪੰਜਾਬ ਵਿਚ ਬਿਜਲੀ ਦੀਆਂ ਦਰਾਂ 3 ਰੁਪਏ ਪ੍ਰਤੀ ਯੂਨਿਟ ਘਟਾਈਆਂ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 1 ਨਵੰਬਰ

ਪੰਜਾਬ ਮੰਤਰੀ ਮੰਡਲ ਨੇ ਅੱਜ ਘਰੇਲੂ ਖ਼ਪਤਕਾਰਾਂ ਲਈ ਬਿਜਲੀ ਦੀਆਂ ਦਰਾਂ 3 ਰੁਪਏ ਪ੍ਰਤੀ ਯੂਨਿਟ ਘਟਾਉਣ ਦਾ ਫ਼ੈਸਲਾ ਲਿਆ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਦੇ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ ਵਿਚ 11 ਫ਼ੀਸਦ ਦਾ ਵਾਧਾ ਕੀਤਾ ਗਿਆ ਹੈ। ਇਹ ਫ਼ੈਸਲੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਲਏ ਗਏ ਹਨ। ਜ਼ਿਕਰਯੋਗ ਹੈ ਕਿ ਬਿਜਲ ਸਸਤੀ ਕਰਨ ਨਾਲ ਖ਼ਜ਼ਾਨੇ ਉੱਤੇ ਸਾਲਾਨਾ 3,316 ਕਰੋੜ ਰੁਪੲੇ ਦਾ ਬੋਝ ਪਏਗਾ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ, ''ਅਸੀਂ ਘਰੇਲੂ ਖ਼ਪਤਕਾਰਾਂ ਲਈ ਬਿਜਲੀ ਦੀਆਂ ਦਰਾਂ 3 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਘਟਾ ਰਹੇ ਹਨ। ਇਹ ਸੂਬੇ ਦੇ ਲੋਕਾਂ ਲਈ ਦੀਵਾਲੀ ਦਾ ਵੱਡਾ ਤੋਹਫਾ ਹੈ। ਇਹ ਫ਼ੈਸਲਾ ਤੁਰੰਤ ਲਾਗੂ ਹੋਵੇਗਾ।'' ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਕ ਸਰਵੇਖਣ ਕੀਤਾ ਗਿਆ ਸੀ, ਜਿਸ ਵਿਚ ਇਹ ਗੱਲ ਸਾਹਮਣੇ ਆਈ ਕਿ ਲੋਕ ਮਿਆਰੀ ਅਤੇ ਸਸਤੀ ਬਿਜਲੀ ਚਾਹੁੰਦੇ ਹਨ।

ਸ੍ਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿਚ 11 ਫ਼ੀਸਦ ਵਾਧਾ ਕਰਨ ਦਾ ਫ਼ੈਸਲਾ ਵੀ ਲਿਆ ਗਿਆ ਹੈ। ਹਰੇਕ ਮਹੀਨੇ ਮਹਿੰਗਾਈ ਭੱਤਾ ਦੇਣ ਲਈ 440 ਕਰੋੜ ਰੁਪਏ ਰੱਖੇ ਗਏ ਹਨ। ਕੁੱਲ 14 ਫ਼ੀਸਦ ਡੀਏ ਵਿੱਚੋਂ 11 ਫ਼ੀਸਦ ਡੀਏ ਕਿਸ਼ਤਾਂ ਵਿਚ ਦਿੱਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All