ਚੰਡੀਗੜ੍ਹ (ਟਨਸ): ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ-ਪੱਖੀ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਉਪਲਬਧ ਸਰੋਤਾਂ ਖਾਸ ਤੌਰ ’ਤੇ ਸੋਸ਼ਲ ਮੀਡੀਆ ਦੀ ਸੁਚੱਜੀ ਵਰਤੋਂ ਕਰਨ ’ਤੇ ਜ਼ੋਰ ਦਿੱਤਾ। ਪੰਜਾਬ ਭਵਨ ਵਿੱਚ ਅੱਜ ਵਿਭਾਗ ਦੇ ਅਧਿਕਾਰੀਆਂ ਨਾਲ ਆਪਣੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਮੁੱਖ ਸਕੱਤਰ ਨੇ ਸਬੰਧਤ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਪ੍ਰਦਾਨ ਕਰਨ ਲਈ ਉਪਰਾਲੇ ਕਰਨ ਦੇ ਹੁਕਮ ਦਿੱਤੇ। ਸ੍ਰੀ ਭੰਡਾਰੀ ਨੇ ਕਿਹਾ ਕਿ ਮੁੱਖ ਮੰਤਰੀ ਜਾਂ ਹੋਰ ਮੰਤਰੀਆਂ ਵੱਲੋਂ ਕੀਤੇ ਜਾਂਦੇ ਐਲਾਨ, ਭਲਾਈ ਸਕੀਮਾਂ, ਲੋਕ-ਪੱਖੀ ਪਹਿਲਕਦਮੀਆਂ ਅਤੇ ਹੋਰ ਸਰਕਾਰੀ ਹੁਕਮਾਂ ਨੂੰ ਸਰਕਾਰ ਦੇ ਸੋਸ਼ਲ ਮੀਡੀਆ ਹੈਂਡਲਾਂ ’ਤੇ ਵੀ ਪੋਸਟ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਸਮੇਂ ਸਿਰ ਜਾਣਕਾਰੀ ਮਿਲ ਸਕੇ।