ਚੰਡੀਗੜ੍ਹ (ਟਨਸ): ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਨੇ ਸੂਬੇ ਵਿਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਪਾਰਦਰਸ਼ੀ ਅਤੇ ਪ੍ਰਭਾਵੀ ਨੀਤੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਵਿਭਾਗ ਦੇ ਕੰਮ-ਕਾਜ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਵਿਰਾਸਤੀ ਥਾਵਾਂ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਤੇ ਆਮਦਨ ਦੇ ਵਸੀਲੇ ਪੈਦਾ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਵੀ ਕਿਹਾ।