ਪੱਤਰ ਪ੍ਰੇਰਕ
ਰੂਪਨਗਰ, 20 ਜੂਨ
ਬਾਬਾ ਗਾਜ਼ੀਦਾਸ ਕਲੱਬ ਰੋਡਮਾਜਰਾ ਚੱਕਲਾਂ ਦੇ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਕਲੱਬ ਮੈਂਬਰਾਂ ਨੇ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਵਾਤਾਵਰਣ ਦੀ ਸੰਭਾਲ ਲਈ ਵਿਚਾਰ ਵਟਾਂਦਰਾ ਕੀਤਾ। ਸ੍ਰੀ ਬਾਜਵਾ ਨੇ ਸੰਤ ਸੀਚੇਵਾਲ ਨੂੰ ਭਰੋਸਾ ਦਿਵਾਇਆ ਕਿ ਬਾਬਾ ਗਾਜ਼ੀਦਾਸ ਕਲੱਬ ਰੋਡਮਾਜਰਾ ਚੱਕਲਾਂ ਹਰ ਤਰ੍ਹਾਂ ਦਾ ਸਹਿਯੋਗ ਦੇਵੇਗਾ।