ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮੰਡੀ ਬੋਰਡ ਦੀ ਆਮਦਨ ਵਧਾਉਣ ’ਤੇ ਜ਼ੋਰ

ਪੰਜਾਬ ਮੰਡੀ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ; ਵਿਕਾਸ ਕਾਰਜਾਂ ਦੇ ਮਤੇ ਪਾਸ
Advertisement

ਦਰਸ਼ਨ ਸਿੰਘ ਸੋਢੀ

ਐੱਸਏਐੱਸ ਨਗਰ (ਮੁਹਾਲੀ), 2 ਜੂਨ

Advertisement

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਅੱਜ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਹੋਈ। ਇਸ ਵਿੱਚ ਬੋਰਡ ਨਾਲ ਸਬੰਧਤ ਵੱਖ-ਵੱਖ ਵਿਕਾਸ ਏਜੰਡਿਆਂ ’ਤੇ ਚਰਚਾ ਕਰਦਿਆਂ ਕਈ ਅਹਿਮ ਮਤੇ ਪਾਸ ਕਰਕੇ ਉਨ੍ਹਾਂ ਨੂੰ ਜਲਦੀ ਅਮਲੀ-ਜਾਮਾ ਪਹਿਨਾਉਣ ਦਾ ਫ਼ੈਸਲਾ ਲਿਆ ਗਿਆ।

ਇਸ ਮੌਕੇ ਪੰਜਾਬ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ, ਖੇਤੀਬਾੜੀ ਵਿਭਾਗ ਦੇ ਸਪੈਸ਼ਲ ਸਕੱਤਰ ਬਲਦੀਪ ਕੌਰ, ਉਪ ਸਕੱਤਰ ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਬਲਜਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਮਿੰਦਰ ਸਿੰਘ, ਸੰਯੁਕਤ ਸਕੱਤਰ ਤੇਜਪਾਲ ਸਿੰਘ, ਡਿਪਟੀ ਡਾਇਰੈਕਟਰ (ਬਾਗ਼ਬਾਨੀ) ਹਰਪ੍ਰੀਤ ਸਿੰਘ, ਕੋ-ਆਪਰੇਟਿਵ ਸੁਸਾਇਟੀਜ਼ ਦੇ ਸੁਪਰਡੈਂਟ ਦੇਵ ਰਾਜ, ਰਿਸਰਚ ਐਸਸੋਸੀਏਟ ਫਾਰਮਰਜ਼ ਕਮਿਸ਼ਨ ਤੋਂ ਗਗਨਦੀਪ, ਵਿਗਿਆਨਕ ਖੇਤੀਬਾੜੀ ਮਾਰਕੀਟਿੰਗ ਤੋਂ ਡਾ. ਐੱਚਕੇ ਮਾਵੀ ਮੌਜੂਦ ਸਨ।

ਇਸ ਮੌਕੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਵਿਸ਼ੇਸ਼ ਯੋਜਨਾਵਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ’ਤੇ ਜੋਰਾਂ-ਸ਼ੋਰਾਂ ਨਾਲ ਕੰਮ ਚੱਲ ਰਿਹਾ ਹੈ। ਇਸ ਤਹਿਤ ਪੰਜਾਬ ਦੀਆਂ ਵੱਖ-ਵੱਖ ਮੰਡੀਆਂ ਵਿੱਚ ਏਟੀਐਮਜ਼ ਅਤੇ ਯੂਨੀਪੋਲ ਲਗਾਏ ਜਾ ਰਹੇ ਹਨ। ਇਸ ਸਾਲ ਫਰਵਰੀ ਵਿੱਚ 1920 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ ਸੀ। ਵੱਖ-ਵੱਖ ਮੰਡੀਆਂ ਵਿੱਚ ਪੈਟਰੋਲ ਪੰਪ ਦੀਆਂ ਸਾਈਟਾਂ ਨੂੰ ਲੀਜ਼ ’ਤੇ ਦੇਣ ਦੀ ਯੋਜਨਾ ਤਹਿਤ ਕਾਰਜ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਹੀ ਤਰੀਕੇ ਨਾਲ ਦੇਖਭਾਲ ਕੀਤੀ ਜਾਵੇਗੀ।

Advertisement