DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੂਬਾ ਪੱਧਰੀ ਰੈਲੀ ਤੋਂ ਪਹਿਲਾਂ ਮੁਲਾਜ਼ਮ ਆਗੂ ਮੁੱਖ ਸਕੱਤਰ ਨੂੰ ਮਿਲੇ

ਮੁਲਾਜ਼ਮ ਤੇ ਪੈਨਸ਼ਨਰ ਮੰਗਾਂ ਬਾਰੇ ਬਜਟ ਵਿੱਚ ਤਜਵੀਜ਼ ਰੱਖਣ ਦੀ ਮੰਗ

  • fb
  • twitter
  • whatsapp
  • whatsapp
featured-img featured-img
ਪ੍ਰਧਾਨ ਸੁਸ਼ੀਲ ਕੁਮਾਰ ਫੌਜੀ ਅਤੇ ਬਲਰਾਜ ਸਿੰਘ ਦਾਊਂ ਮੁੱਖ ਸਕੱਤਰ ਨੂੰ ਮੰਗ ਪੱਤਰ ਸੌਂਪਦੇ ਹੋਏ।
Advertisement

ਕੁਲਦੀਪ ਸਿੰਘ

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਵਫ਼ਦ ਨੇ ਸਰਕਾਰ ਦੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਨਾਲ ਮੁਲਾਕਾਤ ਕੀਤੀ। ਕਮੇਟੀ ਦੇ ਅਹੁਦੇਦਾਰਾਂ ਸੁਸ਼ੀਲ ਕੁਮਾਰ ਫੌਜੀ ਅਤੇ ਚੌਥਾ ਦਰਜਾ ਯੂਨੀਅਨ ਦੇ ਪ੍ਰਧਾਨ ਬਲਰਾਜ ਸਿੰਘ ਦਾਊਂ ਵੱਲੋਂ ਮੁਲਾਜ਼ਮਾਂ ਦੀਆਂ ਸਾਂਝੀਆਂ ਮੰਗਾਂ ਦਾ ਪੱਤਰ ਵੀ ਮੁੱਖ ਸਕੱਤਰ ਨੂੰ ਸੌਂਪਿਆ ਗਿਆ। ਪ੍ਰਧਾਨ ਸੁਸ਼ੀਲ ਕੁਮਾਰ ਫੌਜੀ ਨੇ ਦੱਸਿਆ ਕਿ ਮੁੱਖ ਸਕੱਤਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ 8 ਮਾਰਚ ਨੂੰ ਵੱਖ-ਵੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਮੁਹਾਲੀ ਵਿਖੇ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ ਜਾ ਰਹੀ ਹੈ ਅਤੇ 5 ਮਾਰਚ ਨੂੰ ਡਾਇਰੈਕਟੋਰੇਟਾਂ ਵਿਖੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਜੁਆਇੰਟ ਐਕਸ਼ਨ ਕਮੇਟੀ ਚਾਹੁੰਦੀ ਹੈ ਕਿ ਰੈਲੀ ਤੋਂ ਪਹਿਲਾਂ-ਪਹਿਲਾਂ ਸਰਕਾਰ ਆਪਣੇ ਬਜਟ ਵਿੱਚ ਮੁਲਾਜ਼ਮ/ਪੈਨਸ਼ਨਰ ਮੰਗਾਂ ਸਬੰਧੀ ਤਜਵੀਜ਼ ਰੱਖ ਕੇ ਐਲਾਨ ਕਰ ਦੇਵੇ ਤਾਂ ਜੋ ਜਥੇਬੰਦੀਆਂ ਨੂੰ ਸੰਘਰਸ਼ ਦਾ ਰਾਹ ਅਖਤਿਆਰ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਨੂੰ ਦਿੱਤੇ ਗਏ ਮੰਗ ਪੱਤਰ ਵਿੱਚ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਨਾ, ਪੁਰਾਣੀ ਪੈਨਸ਼ਨ ਬਹਾਲੀ ਸਕੀਮ ਆਦਿ ਸਮੇਤ ਹੋਰ ਕਈ ਮੰਗਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਨੇ ਕਿਹਾ ਕਿ ਉਹ ਖੁਦ ਵੀ ਮੁਲਾਜ਼ਮ ਮੰਗਾਂ ਬਾਰੇ ਭਲੀਭਾਂਤ ਜਾਣੂ ਹਨ ਅਤੇ ਮੁੱਖ ਮੰਤਰੀ ਵੀ ਜਾਣੂ ਹਨ ਅਤੇ ਉਹ ਇਨ੍ਹਾਂ ਦੀ ਪੂਰਤੀ ਲਈ ਢੁਕਵੇਂ ਉਪਰਾਲੇ ਵੀ ਕਰ ਰਹੇ ਹਨ। ਮੁੱਖ ਸਕੱਤਰ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਮੁਲਾਜ਼ਮ ਮੰਗਾਂ ਦੀ ਪੂਰਤੀ ਲਈ ਪੂਰੀ ਕੋਸ਼ਿਸ਼ ਕਰ ਰਹੇ ਹਨ।

Advertisement

ਇਸ ਤੋਂ ਇਲਾਵਾ ਮੀਟਿੰਗ ਦੌਰਾਨ ਚੌਥਾ ਦਰਜਾ ਯੂਨੀਅਨ ਦੇ ਪ੍ਰਧਾਨ ਬਲਰਾਜ ਸਿੰਘ ਦਾਊਂ ਵੱਲੋਂ ਸੇਵਾਦਾਰ ਤੋਂ ਮੁੱਖ ਸੇਵਾਦਾਰ ਦੀ ਪਦ-ਉੱਨਤੀਆਂ ਬਿਨਾਂ ਦੇਰੀ ਕਰਨ ਦੀ ਮੰਗ ਕੀਤੀ ਗਈ। ਵਫ਼ਦ ਵਿੱਚ ਜੁਆਇੰਟ ਐਕਸ਼ਨ ਕਮੇਟੀ ਦੇ ਅਹੁਦੇਦਾਰ ਪਰਮਦੀਪ ਸਿੰਘ ਭਬਾਤ, ਸੁਖਚੈਨ ਸਿੰਘ ਖਹਿਰਾ, ਮਲਕੀਤ ਸਿੰਘ ਔਜਲਾ ਅਤੇ ਦਵਿੰਦਰ ਸਿੰਘ ਜੁਗਨੀ ਵੀ ਸ਼ਾਮਲ ਸਨ।

Advertisement

Advertisement
×