DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੁਲਾਜ਼ਮ ਜਥੇਬੰਦੀਆਂ ਦਾ ਬੈਂਸ ਦੇ ਘਰ ਅੱਗੇ ਧਰਨਾ

ਗੰਭੀਰਪੁਰ ਟੀ-ਪੁਆਇੰਟ ਤੋਂ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ; ਧਰਨਾਕਾਰੀ ਬੈਰੀਕੇਡ ਪਾਰ ਕਰ ਕੇ ਕੋਠੀ ਅੱਗੇ ਪੁੱਜੇ

  • fb
  • twitter
  • whatsapp
  • whatsapp
featured-img featured-img
ਪੁਲੀਸ ਦੇ ਬੈਰੀਕੇਡ ਪਾਰ ਕਰ ਕੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਿਹਾਇਸ਼ ਵੱਲ ਵਧਦੇ ਹੋਏ ਮੁਜ਼ਾਹਰਾਕਾਰੀ।
Advertisement

ਸਾਂਝੀ ਤਾਲਮੇਲ ਕਮੇਟੀ ਦੇ ਬੈਨਰ ਹੇਠ ਪੰਜਾਬ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਜ਼ਿਲ੍ਹਾ ਰੂਪਨਗਰ, ਮੁਹਾਲੀ ਤੇ ਚੰਡੀਗੜ੍ਹ ਦੇ ਨੁਮਾਇੰਦਿਆਂ ਵੱਲੋਂ ਆਪਣੀਆਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਜੱਦੀ ਪਿੰਡ ਗੰਭੀਰਪੁਰ ਵਿੱਚ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ।

ਇਸ ਤੋਂ ਪਹਿਲਾਂ ਵੱਖ-ਵੱਖ ਯੂਨੀਅਨਾਂ ਦੇ ਆਗੂ ਅਤੇ ਮੁਲਾਜ਼ਮ ਸ੍ਰੀ ਆਨੰਦਪੁਰ ਸਾਹਿਬ-ਨੰਗਲ ਮੁੱਖ ਮਾਰਗ ’ਤੇ ਗੰਭੀਰਪੁਰ ਟੀ-ਪੁਆਇੰਟ ’ਤੇ ਇਕੱਠੇ ਹੋਏ, ਜਿੱਥੇ ਉਨ੍ਹਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਮੁਲਾਜ਼ਮ ਯੂਨੀਅਨਾਂ ਦੇ ਆਗੂਆਂ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀਆਂ ਨੇ ਮਾਰਚ ਦੇ ਰੂਪ ’ਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਿਹਾਇਸ਼ ਵੱਲ ਕੂਚ ਕੀਤਾ। ਮੰਤਰੀ ਦੀ ਰਿਹਾਇਸ਼ ਵੱਲ ਜਾਂਦੇ ਸਮੇਂ ਪੁਲੀਸ ਵੱਲੋਂ ਰਸਤੇ ਵਿੱਚ ਲਾਏ ਗਏ ਬੈਰੀਕੇਡ ਪ੍ਰਦਰਸ਼ਨਕਾਰੀਆਂ ਨੇ ਪਾਰ ਕਰ ਲਏ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਗੰਭੀਰਪੁਰ ਵਿੱਚ ਕੈਬਨਿਟ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪੁੱਜੇ, ਜਿੱਥੇ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਧਰਨਾ ਦਿੱਤਾ। ਮੁਲਾਜ਼ਮ ਆਗੂਆਂ ਸੁਖਚੈਨ ਖਹਿਰਾ, ਵਾਸ਼ਿੰਗਟਨ ਸਿੰਘ, ਗੁਰਵਿੰਦਰ ਸਿੰਘ ਸਸਕੌਰ, ਮਾਸਟਰ ਗੁਰਨੈਬ ਸਿੰਘ ਆਦਿ ਨੇ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਕਈ ਅਹਿਮ ਮੰਗਾਂ ਹਾਲੇ ਤੱਕ ਪੂਰੀਆਂ ਨਹੀਂ ਕੀਤੀਆਂ ਗਈਆਂ।

Advertisement

ਉਨ੍ਹਾਂ ਕਿਹਾ ਕਿ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਅਤੇ ਏਰੀਅਰ ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਤਨਖ਼ਾਹ ਸਬੰਧੀ ਵਿਤਕਰਾ ਦੂਰ ਕਰਨ ਅਤੇ ਹੋਰ ਸੇਵਾ ਸਬੰਧੀ ਮੰਗਾਂ ਦਾ ਨਿਬੇੜਾ ਕੀਤਾ ਜਾਵੇ। ਮੁਲਾਜ਼ਮ ਆਗੂਆਂ ਨੇ ਦੋਸ਼ ਲਾਇਆ, ‘‘ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਸਰਕਾਰ ਬਣਨ ਮਗਰੋਂ ਪੂਰੇ ਨਹੀਂ ਕੀਤੇ। ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਸਰਕਾਰ ਦਾ ਰਵੱਈਆ ਮੁਲਾਜ਼ਮਾਂ ਪ੍ਰਤੀ ਹਮਦਰਦੀ ਵਾਲਾ ਨਹੀਂ ਹੈ, ਜਿਸ ਕਾਰਨ ਮੁਲਾਜ਼ਮਾਂ ਨੂੰ ਵਾਰ-ਵਾਰ ਸੜਕਾਂ ’ਤੇ ਉਤਰਨਾ ਪੈ ਰਿਹਾ ਹੈ।’’

Advertisement

ਆਗੂਆਂ ਨੇ ਹਾਲ ਹੀ ਵਿੱਚ ਮੁਲਾਜ਼ਮਾਂ ਵੱਲੋਂ ਕੀਤੀ ਹੜਤਾਲ ਅਤੇ ਸਮੂਹਿਕ ਛੁੱਟੀ ਦੇ ਸੱਦੇ ਦਾ ਜ਼ਿਕਰ ਕਰਦਿਆਂ ਮੰਗ ਕੀਤੀ ਕਿ ਇਸ ਸਬੰਧੀ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸ ਤੁਰੰਤ ਵਾਪਸ ਲਏ ਜਾਣ ਤੇ ਸਰਕਾਰ, ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਕਰ ਕੇ ਮਸਲੇ ਹੱਲ ਕਰੇ। ਮੁਲਾਜ਼ਮ ਆਗੂਆਂ ਨੇ ਮੰਗਾਂ ਪੂਰੀਆਂ ਨਾ ਹੋਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਵੀ ਦਿੱਤੀ।

Advertisement
×