DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ

ਚੋਣ ਵਾਅਦਿਆਂ ਤੋਂ ਭੱਜਣ ਦੇ ਦੋਸ਼ ਲਾਏ; ਵਿਧਾਨ ਸਭਾ ਦਾ ਘਿਰਾਓ ਅੱਜ

  • fb
  • twitter
  • whatsapp
  • whatsapp
featured-img featured-img
ਪੰਜਾਬ ਸਿਵਲ ਸਕੱਤਰੇਤ ਵਿੱਚ ਰੋਸ ਰੈਲੀ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ।
Advertisement

ਪੰਜਾਬ ਸਿਵਲ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਪੰਜਾਬ ਸਿਵਲ ਸਕੱਤਰੇਤ-2 ਵਿੱਚ ਮੁਲਾਜ਼ਮਾਂ ਵੱਲੋਂ ‘ਆਪ’ ਸਰਕਾਰ ਵਿਰੁੱਧ ਰੈਲੀ ਕੀਤੀ ਗਈ। ਰੈਲੀ ਵਿੱਚ ਡਾਇਰੈਕਟੋਰੇਟਾਂ ਅਤੇ ਖੇਤਰੀ ਦਫ਼ਤਰਾਂ ਦੇ ਵੱਡੀ ਗਿਣਤੀ ਮੁਲਾਜ਼ਮਾਂ ਨੇ ਹਿੱਸਾ ਲੈਂਦਿਆਂ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਬੁਲਾਰਿਆਂ ਨੇ 5 ਅਗਸਤ ਨੂੰ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਮੁਲਾਜ਼ਮਾਂ ਨੂੰ ਲਾਮਬੰਦ ਵੀ ਕੀਤਾ। ਇਸ ਦੇ ਨਾਲ ਹੀ 7 ਅਗਸਤ ਨੂੰ ਸੈਕਟਰ 39 ’ਚ ਕੀਤੀ ਜਾ ਰਹੀ ਮਹਾਰੈਲੀ ਵਿੱਚ ਪੁੱਜਣ ਦੀ ਅਪੀਲ ਕੀਤੀ।

ਰੈਲੀ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ‘ਯੁੱਧ ਸਰਕਾਰ ਵਿਰੁੱਧ’ ਦਾ ਨਾਅਰਾ ਲਾਉਂਦੇ ਹੋਏ ਕਿਹਾ ਕਿ ‘ਆਪ’ ਸਰਕਾਰ ਸੋਚੀ-ਸਮਝੀ ਨੀਤੀ ਤਹਿਤ ਮੁਲਾਜ਼ਮਾਂ ਦਾ ਘਾਣ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਡੀ ਏ ਦੇ ਪੈਸੇ ਅਤੇ ਉਨ੍ਹਾਂ ਦੇ ਇਨਕਮ ਟੈਕਸ ਦੇ ਪੈਸੇ ਰਾਹੀਂ ਵੋਟਾਂ ਦੀ ਖਰੀਦ ਹੋ ਰਹੀ ਹੈ ਕਿਉਂਕਿ ਡੀ ਏ ਮੁਲਾਜ਼ਮਾਂ ਦਾ ਹੱਕ ਹੈ ਪਰ ਸਰਕਾਰ ਇਹ ਹੱਕ ਦੇਣ ਤੋਂ ਮੁਨਕਰ ਹੋ ਰਹੀ ਹੈ। ਇਸ ਪੈਸੇ ਨਾਲ ਲੋਕਾਂ ਨੂੰ ਮੁਫ਼ਤ ਦੀਆਂ ਰਿਉੜੀਆਂ ਵੰਡ ਕੇ ਉਨ੍ਹਾਂ ਦੀਆਂ ਵੋਟਾਂ ਹਾਸਲ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸਰਕਾਰ ਦੀਆਂ ਇਨ੍ਹਾਂ ਕੋਝੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ ਅਤੇ ‘ਆਪ’ ਨੂੰ ਸੱਤਾ ਤੋਂ ਸਦਾ ਲਈ ਰੁਖਸਤ ਕਰ ਦੇਣਗੇ।

Advertisement

ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ ਸੁਸ਼ੀਲ ਕੁਮਾਰ ਫੌਜੀ ਅਤੇ ਜਨਰਲ ਸਕੱਤਰ ਸਾਹਿਲ ਸ਼ਰਮਾ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਅਤੇ ਹੋਰ ਮੁੱਦਿਆਂ ਨੂੰ ਲਾਗੂ ਕਰਨ ਦੇ ਵਾਅਦੇ ਨਾਲ ਸੱਤਾ ’ਤੇ ਕਾਬਜ਼ ਹੋਈ ਸੀ ਅਤੇ ਹੁਣ ਇਨ੍ਹਾਂ ਮੁੱਦਿਆਂ ਤੋਂ ਭੱਜ ਚੁੱਕੀ ਹੈ। ਉਨ੍ਹਾਂ ਨੇ ਮੌਜੂਦਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਾਂ ਤਾਂ ਮੁਲਾਜ਼ਮਾਂ ਦੇ ਸਾਰੇ ਮੁੱਦੇ ਪਹਿਲ ਦੇ ਆਧਾਰ ’ਤੇ ਹੱਲ ਕਰੇ, ਨਹੀਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਗੰਭੀਰ ਨਤੀਜਿਆਂ ਲਈ ਤਿਆਰ ਰਹੇ।

Advertisement

Advertisement
×