DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਭਰੋਸੇ ਤੋਂ ਬਾਅਦ ਮੁਲਾਜ਼ਮਾਂ ਨੇ ਚੁੱਕਿਆ ਧਰਨਾ

ਵਿਸਥਾਰਪੂਰਵਕ ਚਰਚਾ ਤੋਂ ਬਾਅਦ ਆਪਸੀ ਸਹਿਯੋਗ ਅਤੇ ਵਿਸ਼ਵਾਸ ਨਾਲ ਮਸਲੇ ਹੱਲ ਕਰਨ 'ਤੇ ਦਿੱਤਾ ਗਿਆ ਜ਼ੋਰ

  • fb
  • twitter
  • whatsapp
  • whatsapp
featured-img featured-img
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਪੁਰਾਣੀ ਤਸਵੀਰ
Advertisement

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵੱਲੋਂ ਦਿੱਤੇ ਭਰੋਸੇ ਅਤੇ ਗੱਲਬਾਤ ਤੋਂ ਬਾਅਦ ਪ੍ਰਦਰਸ਼ਨਕਾਰੀ ਮੁਲਾਜ਼ਮ ਜਥੇਬੰਦੀਆਂ ਨੇ ਆਪਣਾ ਧਰਨਾ ਖਤਮ ਕਰ ਦਿੱਤਾ ਹੈ, ਅਧਿਕਾਰੀਆਂ ਨੇ ਇਹ ਦਾਅਵਾ ਕੀਤਾ।

ਮੁਲਾਜ਼ਮ ਆਪਣੀਆਂ ਵੱਖ-ਵੱਖ ਮੰਗਾਂ ਅਤੇ ਮੁੱਦਿਆਂ ਨੂੰ ਲੈ ਕੇ ਕੈਬਨਿਟ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇ ਰਹੇ ਸਨ। ਅਮਨ ਅਰੋੜਾ ਧਰਨੇ ਵਾਲੀ ਥਾਂ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਮੁਲਾਜ਼ਮਾਂ ਨਾਲ ਸਿੱਧੀ ਗੱਲਬਾਤ ਕੀਤੀ।

Advertisement

ਸਭ ਤੋਂ ਅਹਿਮ ਪਹਿਲੂ ਇਹ ਰਿਹਾ ਕਿ ਧਰਨੇ ਲਈ ਸੁਰੱਖਿਆ ਪ੍ਰਬੰਧਾਂ ਵਜੋਂ ਵਾਟਰ-ਕੈਨਨ (ਪਾਣੀ ਦੀਆਂ ਬੁਛਾੜਾਂ ਵਾਲੀਆਂ) ਗੱਡੀਆਂ ਅਤੇ ਬੈਰੀਕੇਡਿੰਗ ਦੇ ਪ੍ਰਬੰਧ ਹੋਣ ਦੇ ਬਾਵਜੂਦ ਅਮਨ ਅਰੋੜਾ ਨੇ ਸਪਸ਼ਟ ਕੀਤਾ ਕਿ “ਕੋਈ ਬੈਰੀਕੇਡਿੰਗ ਨਹੀਂ ਹੋਣੀ ਚਾਹੀਦੀ ਅਤੇ ਵਾਟਰ-ਕੈਨਨ ਵਾਲੀ ਗੱਡੀ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ। ਇਹ ਸਾਰੇ ਮੇਰੇ ਭਰਾ ਹਨ। ਮੈਂ ਨਿੱਜੀ ਤੌਰ 'ਤੇ ਉਨ੍ਹਾਂ ਨਾਲ ਬੈਠਾਂਗਾ, ਉਨ੍ਹਾਂ ਨਾਲ ਗੱਲ ਕਰਾਂਗਾ ਅਤੇ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕਰਾਂਗਾ।”

Advertisement

ਅਮਨ ਅਰੋੜਾ ਨੇ ਉਨ੍ਹਾਂ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਸੁਣਿਆ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਉਠਾਏ ਗਏ ਜਾਇਜ਼ ਮੁੱਦਿਆਂ 'ਤੇ ਸਰਕਾਰੀ ਪੱਧਰ 'ਤੇ ਪੂਰੀ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।

ਇਸ ਤੋਂ ਬਾਅਦ ਮੁਲਾਜ਼ਮ ਜਥੇਬੰਦੀਆਂ ਦਾ ਇੱਕ ਵਫ਼ਦ ਅਮਨ ਅਰੋੜਾ ਨਾਲ ਵਿਸਥਾਰਪੂਰਵਕ ਚਰਚਾ ਕਰਨ ਲਈ ਅੰਦਰ ਗਿਆ। ਮੀਟਿੰਗ ਦੌਰਾਨ ਮੁਲਾਜ਼ਮਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਗੱਲਬਾਤ ਸੁਖਾਵੇਂ ਅਤੇ ਉਸਾਰੂ ਮਾਹੌਲ ਵਿੱਚ ਹੋਈ, ਜਿਸ ਵਿੱਚ ਦੋਵਾਂ ਧਿਰਾਂ ਨੇ ਗੱਲਬਾਤ ਅਤੇ ਆਪਸੀ ਸਹਿਯੋਗ ਰਾਹੀਂ ਮਸਲੇ ਹੱਲ ਕਰਨ 'ਤੇ ਜ਼ੋਰ ਦਿੱਤਾ।

ਮੀਟਿੰਗ ਤੋਂ ਬਾਅਦ ਮੁਲਾਜ਼ਮ ਜਥੇਬੰਦੀਆਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ। ਇਸ ਦੌਰਾਨ, ਅਮਨ ਅਰੋੜਾ ਨੇ ਧਰਨੇ 'ਤੇ ਬੈਠੇ ਮੁਲਾਜ਼ਮਾਂ ਲਈ ਪੀਣ ਵਾਲੇ ਪਾਣੀ ਦੀ ਛਬੀਲ ਅਤੇ ਚਾਹ ਦੇ ਲੰਗਰ ਦਾ ਪ੍ਰਬੰਧ ਵੀ ਕੀਤਾ। ਇਸ ਪਹਿਲਕਦਮੀ ਨੇ ਧਰਨੇ ਦੌਰਾਨ ਆਪਸੀ ਸਤਿਕਾਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ।

ਅਰੋੜਾ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਅਤੇ ਮੁਲਾਜ਼ਮ ਨੂੰ ਸਰਕਾਰ ਅਤੇ ਪ੍ਰਸ਼ਾਸਨ ਤੱਕ ਆਪਣੇ ਵਿਚਾਰ ਤੇ ਚਿੰਤਾਵਾਂ ਪਹੁੰਚਾਉਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਹਰ ਮਸਲਾ ਗੱਲਬਾਤ, ਸਹਿਯੋਗ ਅਤੇ ਆਪਸੀ ਵਿਸ਼ਵਾਸ ਨਾਲ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ, "ਮੁਲਾਜ਼ਮ ਪੰਜਾਬ ਸਰਕਾਰ ਅਤੇ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਨਾਲ ਸਬੰਧਤ ਮੁੱਦਿਆਂ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।"

ਯੂਨੀਅਨ ਮੈਂਬਰ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪਿਛਲੇ ਇੱਕ ਹਫ਼ਤੇ ਤੋਂ ਵੱਧ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਸਨ।

Advertisement
×