DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁਲਾਜ਼ਮਾਂ ਵੱਲੋਂ ਸਿਹਤ ਮੰਤਰੀ ਦੀ ਰਿਹਾਇਸ਼ ਵੱਲ ਮਾਰਚ

ਪੁਰਾਣੀ ਪੈਨਸ਼ਨ ਲਾਗੂ ਕਰਵਾਉਣ ਦੀ ਮੰਗ; ਕਨਵੈਨਸ਼ਨ ’ਚ ਡੂੰਘੀਆਂ ਤਕਰੀਰਾਂ ਹੋਈਆਂ

  • fb
  • twitter
  • whatsapp
  • whatsapp
featured-img featured-img
ਸਿਹਤ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਦੇ ਹੋਏ ਮੁਲਾਜ਼ਮ।
Advertisement
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ (ਪੀ ਪੀ ਪੀ ਐੱਫ) ਵੱਲੋਂ ਅੱਜ ਇੱਥੇ ਤਰਕਸ਼ੀਲ ਹਾਲ ਵਿੱਚ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕੀਤੀ ਗਈ। ਇਸ ਦੌਰਾਨ ਸਰਕਾਰ ਨੂੰ ਲੰਬੇ ਹੱਥੀਂ ਲੈਂਦਿਆਂ ਹਰ ਫਰੰਟ ’ਤੇ ਫੇਲ੍ਹ ਕਰਾਰ ਦਿੱਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਭਾਵੇਂ ਸਮੁੱਚੇ ਪੰਜਾਬੀਆਂ ਨੇ ਹੀ ‘ਆਪ’ ਦਾ ਸਾਥ ਦਿੱਤਾ ਸੀ ਪਰ ਮੁਲਾਜ਼ਮਾਂ ਨੇ ‘ਆਪ’ ਨੂੰ ਸੱਤਾ ਦਿਵਾਉਣ ਲਈ ਕਾਫ਼ੀ ਯਤਨ ਕੀਤੇ ਸਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ‘ਆਪ’ ਨੇ ਨਿੱਤ ਦਿਨ ਮੁਲਾਜ਼ਮਾਂ ਦੇ ਹਿਤ ਪੂਰਨ ਦੀਆਂ ਹੀ ਗੱਲਾਂ ਕੀਤੀਆਂ ਸਨ, ਪਰ ਸੱਤਾ ’ਚ ਆਉਣ ਮਗਰੋਂ ਮੁਲਾਜ਼ਮ ਮੰਗਾਂ ਤੇ ਮਸਲਿਆਂ ਨੂੰ ਰੋਲ ਕੇ ਰੱਖ ਦਿੱਤਾ। ਬੁਲਾਰਿਆਂ ਨੇ ਸਰਕਾਰ ’ਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੇ ਮਾਮਲੇ ’ਚ ਗੁਮਰਾਹ ਕਰਨ ਦੇ ਦੋਸ਼ ਲਾਏ। ਕਨਵੈਨਸ਼ਨ ਦੌਰਾਨ ਜੁੜੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਸ਼ਾਂਤਮਈ ਢੰਗ ਨਾਲ ਨਜ਼ਦੀਕ ਹੀ ਸਥਿਤ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੀ ਰਿਹਾਇਸ਼ ਵੱਲ ਮਾਰਚ ਕੀਤਾ। ਇਸ ਦੌਰਾਨ ਉਨ੍ਹਾਂ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਸ ਦੌਰਾਨ ਸੰਬੋਧਨ ਕਰਦਿਆਂ ਫਰੰਟ ਦੇ ਸੂਬਾਈ ਕਨਵੀਨਰ ਅਤਿੰਦਰਪਾਲ ਸਿੰਘ ਨੇ ਕਿਹਾ ਕਿ ਐੱਨ ਪੀ ਐੱਸ ਅਤੇ ਯੂਨੀਫਾਈਡ ਪੈਨਸ਼ਨ ਸਕੀਮ (ਯੂ ਪੀ ਐੱਸ) ਦੋਵੇਂ ਪੈਨਸ਼ਨ ਪ੍ਰਣਾਲੀਆਂ ਮੁਕੰਮਲ ਰੂਪ ’ਚ ਸ਼ੇਅਰ ਮਾਰਕੀਟ ਅਤੇ ਬਾਜ਼ਾਰ ਦੇ ਜੋਖ਼ਮ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਸਬੰਧੀ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਕੇਂਦਰ ਵੱਲੋਂ ਲਿਆਂਦੀ ਯੂ ਪੀ ਐੱਸ ਨੂੰ ਵੀ ਮੁਲਾਜ਼ਮਾਂ ਨੇ ਰੱਦ ਕਰ ਦਿੱਤਾ ਹੈ। ਮੰਚ ਸੰਚਲਾਨ ਕਰਦਿਆਂ ਫਰੰਟ ਦੇ ਜ਼ਿਲ੍ਹਾ ਕਨਵੀਨਰ ਸਤਪਾਲ ਸਮਾਣਵੀ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ’ਤੇ ਜ਼ੋਰ ਦਿੱਤਾ।

Advertisement

ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾਈ ਪ੍ਰਧਾਨ ਵਿਕਰਮ ਦੇਵ ਅਤੇ ਡੈਮੋਕ੍ਰੈਟਿਕ ਮੁਲਾਜ਼ਮ ਫੈੱਡਰੇਸ਼ਨ ਦੇ ਜਨਰਲ ਸਕੱਤਰ ਡਾ. ਹਰਦੀਪ ਟੋਡਰਪੁਰ ਨੇ ਕਿਹਾ ਕਿ ਰਾਜ ਸਰਕਾਰ ਵੀ ਲੋਕਾਂ ਦੀਆਂ ਸੱਧਰਾਂ ’ਤੇ ਖ਼ਰੀ ਨਹੀਂ ਉਤਰ ਸਕੀ, ਹਾਲਾਂਕਿ ਲੋਕਾਂ ਨੇ ਇਤਿਹਾਸਕ ਜਿੱਤ ਵੀ ਦਿਵਾਈ। ਵਿੱਤ ਮੰਤਰੀ ਹਰਪਾਲ ਚੀਮਾ ਅਤੇ ਕੈਬਨਿਟ ਸਬ-ਕਮੇਟੀ ਸੂਬੇ ਦੀ ਭੂਮਿਕਾ ਬਾਰੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਵਿੱਤੀ ਹਾਲਤ ਨੂੰ ਬਹਾਨਾ ਬਣਾ ਕੇ ਸਰਕਾਰ ਕੇਂਦਰੀ ਯੂ ਪੀ ਐੱਸ ਸਕੀਮ ਨੂੰ ਥੋਪਣ ਦੀ ਤਿਆਰੀ ਵਿੱਚ ਹੈ।

Advertisement

ਇਸ ਮੌਕੇ ਸ਼ਹੀਦ ਭਗਤ ਸਿੰਘ ਨਰਸਿੰਗ ਯੂਨੀਅਨ ਪੰਜਾਬ ਦੇ ਪ੍ਰਧਾਨ ਆਰਤੀ ਬਾਲੀ ਤੇ ਜੁਝਾਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਪੁੱਜੇ। ਕਨਵੈਨਸ਼ਨ ’ਚ ਗੁਰਜੀਤ ਸਿੰਘ ਘੱਗਾ, ਹਰਵਿੰਦਰ ਰੱਖੜਾ, ਰਾਜਿੰਦਰ ਸਮਾਣਾ, ਜਗਤਾਰ ਰਾਮ, ਜਗਤਾਰ ਸਿੰਘ ਪਟਿਆਲਾ, ਡਾ. ਰਾਮਸ਼ਰਨ ਅਲੋਹਰਾਂ ਆਦਿ ਵੀ ਮੌਜੂਦ ਸਨ।

Advertisement
×