DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੁਲਾਜ਼ਮਾਂ ਨੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ

ਪੰਜਾਬ ਸਿਵਲ ਸਕੱਤਰੇਤ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਅਤੇ 10 ਅਕਤੂਬਰ ਨੂੰ ਸੰਗਰੂਰ ’ਚ ਹੋਣ ਵਾਲੀ ਮਹਾਂ ਰੈਲੀ ਦੀ ਤਿਆਰੀ ਲਈ ਮੀਟਿੰਗ ਕੀਤੀ ਗਈ। ਇਸ ਦੌਰਾਨ ਮੁਲਾਜ਼ਮਾਂ ਦੇ ਹੱਕਾਂ ਨਾਲ ਸਬੰਧਤ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਚਰਚਾ ਕਰਦਿਆਂ ਅਗਲੇ...

  • fb
  • twitter
  • whatsapp
  • whatsapp
featured-img featured-img
ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਅਤੇ ਹੋਰ।
Advertisement

ਪੰਜਾਬ ਸਿਵਲ ਸਕੱਤਰੇਤ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਅਤੇ 10 ਅਕਤੂਬਰ ਨੂੰ ਸੰਗਰੂਰ ’ਚ ਹੋਣ ਵਾਲੀ ਮਹਾਂ ਰੈਲੀ ਦੀ ਤਿਆਰੀ ਲਈ ਮੀਟਿੰਗ ਕੀਤੀ ਗਈ। ਇਸ ਦੌਰਾਨ ਮੁਲਾਜ਼ਮਾਂ ਦੇ ਹੱਕਾਂ ਨਾਲ ਸਬੰਧਤ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਚਰਚਾ ਕਰਦਿਆਂ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਗਈ। ਮੀਟਿੰਗ ਵਿੱਚ ਮੁੱਖ ਤੌਰ ’ਤੇ ਸੰਗਰੂਰ ਰੈਲੀ ’ਚ ਪੰਜਾਬ ਸਿਵਲ ਸਕੱਤਰੇਤ ਤੋਂ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਇਸ ਸਬੰਧੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਜਿਸ ਤਹਿਤ ਮੁਲਾਜ਼ਮਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਲਾਮਬੰਦ ਕੀਤਾ ਜਾਵੇਗਾ। ਇਸੇ ਮੁਹਿੰਮ ਤਹਿਤ 7 ਅਕਤੂਬਰ ਨੂੰ ਮਿਨੀ ਸਕੱਤਰੇਤ ’ਚ ਸਵੇਰੇ ਰੈਲੀ ਕੀਤੀ ਜਾਵੇਗੀ। ਮੀਟਿੰਗ ਦੌਰਾਨ ਡੀ ਏ ਨਾਲ ਸਬੰਧਤ ਅਦਾਲਤੀ ਕੇਸ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਮੁਲਾਜ਼ਮਾਂ ਦੇ ਸੰਘਰਸ਼ ਦਾ ਮੁੱਖ ਮਕਸਦ 17 ਜੁਲਾਈ 2020 ਦਾ ਪੱਤਰ ਰੱਦ ਕਰਵਾਉਣਾ, 15 ਜਨਵਰੀ 2015 ਨਾਲ ਸਬੰਧਤ ਪੱਤਰ ਰੱਦ ਕਰਵਾਉਣਾ, ਆਊਟਸੋਰਸ ਮੁਲਾਜ਼ਮਾਂ ਦੇ ਮਸਲਿਆਂ ਦਾ ਹੱਲ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ ਅਤੇ 4-9-14 ਏ ਸੀ ਪੀ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਨੂੰ ਅੰਜਾਮ ਤੱਕ ਪਹੁੰਚਾਉਣਾ ਹੈ। ਮੀਟਿੰਗ ਵਿੱਚ ਮਨਜੀਤ ਸਿੰਘ ਰੰਧਾਵਾ, ਸਾਹਿਲ ਸ਼ਰਮਾ, ਜਸਵੀਰ ਕੌਰ, ਸੁਦੇਸ਼ ਕੁਮਾਰੀ, ਅਲਕਾ ਚੋਪੜਾ, ਬਲਰਾਜ ਸਿੰਘ ਦਾਊਂ, ਜਗਤਾਰ ਸਿੰਘ ਅਤੇ ਬਜਰੰਗ ਯਾਦਵ ਆਦਿ ਮੌਜੂਦ ਸਨ।

Advertisement
Advertisement
×