DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੁਲਾਜ਼ਮਾਂ ਵੱਲੋਂ ਪਾਵਰਕੌਮ ਦਫ਼ਤਰ ਅੱਗੇ ਮੁਜ਼ਾਹਰਾ

ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ; ਮੰਗਾਂ ਮੰਨਣ ਦੀ ਅਪੀਲ

  • fb
  • twitter
  • whatsapp
  • whatsapp
featured-img featured-img
ਪਟਿਆਲਾ ਵਿੱਚ ਮਾਰਚ ਕਰਦੇ ਹੋਏ ਬਿਜਲੀ ਮੁਲਾਜ਼ਮ।
Advertisement

ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਬਿਜਲੀ ਮੁਲਾਜ਼ਮ ਸੰਘਰਸ਼ੀਲ ਮੋਰਚੇ ਵੱਲੋਂ ਅੱਜ ਸੂਬਾ ਪੱਧਰੀ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰੇ ਵਿੱਚ ਵੱਡੀ ਗਿਣਤੀ ਵਿੱਚ ਮੁਲਾਜ਼ਮ ਸ਼ਾਮਲ ਹੋਏ। ਇਸ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਦਾ ਸਿਆਪਾ ਕੀਤਾ ਅਤੇ ਮੁੱਖ ਦਫ਼ਤਰ ਤੋਂ ਫੁਹਾਰਾ ਚੌਕ ਤੱਕ ਰੋਸ ਮਾਰਚ ਕਰਦਿਆਂ ਮੰਗਾਂ ਮੰਨਣ ’ਤੇ ਜ਼ੋਰ ਦਿੱਤਾ ਗਿਆ।

ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੇ ਮਸਲੇ ਹੱਲ ਨਾ ਹੋਏ ਤਾਂ ਅਕਤੂਬਰ ਵਿੱਚ ਲਗਾਤਾਰ ਦੋ ਦਿਨ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਜਾਵੇਗਾ। ਮੁਜ਼ਾਹਰੇ ਵਿੱਚ ਮੋਰਚੇ ਦੇ ਆਗੂਆਂ ਨੇ ਮੰਗਾਂ ਬਿਨਾਂ ਦੇਰੀ ਮੰਨਣ ’ਤੇ ਜ਼ੋਰ ਦਿੱਤਾ।

Advertisement

ਇਸ ਦੌਰਾਨ ਮੋਰਚੇ ਦੇ ਸਕੱਤਰ ਅਵਤਾਰ ਸਿੰਘ ਕੈਂਥ, ਦਲਵੀਰ ਸਿੰਘ ਜੌਹਲ, ਹਰਪ੍ਰੀਤ ਸਿੰਘ, ਕਰਮਜੀਤ ਸਿੰਘ ਸੰਧੂ, ਪਵਿੱਤਰ ਸਿੰਘ ਨੌਲੱਖਾ, ਅਮਿਤ ਕੁਮਾਰ, ਵਿਜੇ ਕੁਮਾਰ, ਜਗਰੂਪ ਸਿੰਘ ਮਹਿਮਦਪੁਰ, ਗੁਰਵਿੰਦਰ ਸਿੰਘ ਗੁਰੂ, ਜਸਵੀਰ ਸਿੰਘ ਮੋਹਾਲਾ, ਪਰਮਜੀਤ ਸਿੰਘ ਜਲੰਧਰ, ਪ੍ਰਮੋਦ ਜਿੰਦਲ, ਸਰਦਾਰਾ ਸਿੰਘ ਗੱਜੂਮਾਜਰਾ, ਸੁਰਿੰਦਰ ਧਰਾਂਗਵਾਲਾ, ਅਸ਼ੋਕ ਕੁਮਾਰ ਸਮੇਤ ਦਰਜਨਾਂ ਹੋਰ ਆਗੂਆਂ ਨੇ ਸੰਬੋਧਨ ਕੀਤਾ।

Advertisement

Advertisement
×