ਮਿਉਂਸਪਲ ਕਮੇਟੀ ਬਠਿੰਡਾ ਅੱਗੇ ਕਰਮਚਾਰੀਆਂ ਵਲੋਂ ਧਰਨਾ, ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ
ਮਿਉਂਸਪਲ ਕਾਮਿਆਂ ਨੇ ਅੱਜ ਬਠਿੰਡਾ ਦੇ ਮਿਉਂਸਪਲ ਕਮੇਟੀ ਦਫ਼ਤਰ ਅੱਗੇ ਆਪਣੀਆਂ ਲੰਬੇ ਸਮੇਂ ਤੋਂ ਬਕਾਇਆ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ। ਇਹ ਧਰਨਾ ਪ੍ਰਧਾਨ ਸਾਹਿਲ ਸ਼ਰਮਾ ਦੀ ਅਗਵਾਈ ਹੇਠ ਦਿੱਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਰਮਚਾਰੀਆਂ ਨੇ ਹਿੱਸਾ...
Advertisement
ਮਿਉਂਸਪਲ ਕਾਮਿਆਂ ਨੇ ਅੱਜ ਬਠਿੰਡਾ ਦੇ ਮਿਉਂਸਪਲ ਕਮੇਟੀ ਦਫ਼ਤਰ ਅੱਗੇ ਆਪਣੀਆਂ ਲੰਬੇ ਸਮੇਂ ਤੋਂ ਬਕਾਇਆ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ। ਇਹ ਧਰਨਾ ਪ੍ਰਧਾਨ ਸਾਹਿਲ ਸ਼ਰਮਾ ਦੀ ਅਗਵਾਈ ਹੇਠ ਦਿੱਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਰਮਚਾਰੀਆਂ ਨੇ ਹਿੱਸਾ ਲਿਆ।
ਕਰਮਚਾਰੀਆਂ ਨੇ ਨਾਅਰੇਬਾਜ਼ੀ ਕਰਦੇ ਹੋਏ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਬਕਾਇਆ ਮੰਗਾਂ, ਤਨਖ਼ਾਹ ਸਬੰਧੀ ਮੁੱਦੇ, ਸੁਰੱਖਿਅਤ ਕੰਮ-ਮਹੌਲ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਜ਼ਲਦੀ ਮੁਹੱਈਆ ਕਰਵਾਈਆਂ ਜਾਣ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਪ੍ਰਧਾਨ ਸਾਹਿਲ ਸ਼ਰਮਾ ਨੇ ਕਿਹਾ ਕਿ ਕਰਮਚਾਰੀ ਕਈ ਮਹੀਨਿਆਂ ਤੋਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ, ਪਰ ਵਾਰ ਵਾਰ ਯਾਦ ਦਿਵਾਉਣ ਦੇ ਬਾਵਜੂਦ ਪ੍ਰਸ਼ਾਸਨ ਵਲੋਂ ਕੋਈ ਢੰਗ ਦਾ ਹੱਲ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
Advertisement
Advertisement
Advertisement
×

