ਪੱਤਰ ਪ੍ਰੇਰਕ
ਚੰਡੀਗੜ੍ਹ, 5 ਫ਼ਰਵਰੀ
ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 16 ਜਨਵਰੀ ਦੀ ਜਲੰਧਰ ਕਨਵੈਨਸ਼ਨ ਦੇ ਐਲਾਨਨਾਮੇ ਤਹਿਤ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਵਿਰੋਧ ਵਿੱਚ ਵਿਧਾਨ ਸਭਾ ਹਲਕਾ ਬਠਿੰਡਾ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਰੋਧ ਵਿੱਚ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਵਿੱਚ ਝੰਡਾ ਮਾਰਚ ਕੀਤਾ ਜਾਵੇਗਾ। ਸਾਂਝਾ ਫ਼ਰੰਟ ਦੇ ਕਨਵੀਨਰ ਸੁਖਦੇਵ ਸੈਣੀ, ਕਨਵੀਨਰਾਂ ਸਤੀਸ਼ ਰਾਣਾ, ਜਰਮਨਜੀਤ ਸਿੰਘ, ਠਾਕੁਰ ਸਿੰਘ, ਕਰਮ ਸਿੰਘ ਧਨੋਆ, ਬਾਜ ਸਿੰਘ ਖਹਿਰਾ ਅਤੇ ਸੁਖਜੀਤ ਸਿੰਘ ਨੇ ਆਖਿਆ ਕਿ ਕਾਂਗਰਸ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ’ਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪਿਛਲੇ ਪੰਜ ਸਾਲ ਪੱਕੇ ਕਰਨ ਦਾ ਲਾਰਾ ਲਾਇਆ ਗਿਆ ਪਰ ਪੱਕੇ ਕਰਨ ਸਬੰਧੀ ਕਾਨੂੰਨ ਹੀ ਨਹੀਂ ਬਣਾਇਆ ਗਿਆ।