DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਠਿੰਡਾ ’ਚ ਪੁਲੀਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ; ਪੰਜ ਕਾਬੂ

ਪਰਲਜ਼ ਮਾਲ ਦੀ ਖੰਡਰ ਬਿਲਡਿੰਗ ’ਚ ਚੱਲੀਆਂ ਗੋਲੀਆਂ

  • fb
  • twitter
  • whatsapp
  • whatsapp
featured-img featured-img
ਮੁਕਾਬਲੇ ਵਾਲੀ ਥਾਂ ਦਾ ਜਾਇਜ਼ਾ ਲੈਂਦੇ ਪੁਲੀਸ ਅਧਿਕਾਰੀ।
Advertisement

Bathinda Encounter: ਬਠਿੰਡਾ ਵਿੱਚ ਅੱਜ ਤੜਕਸਾਰ ਪੁਲੀਸ ਅਤੇ ਬਦਮਾਸ਼ਾਂ ਵਿਚਕਾਰ ਹੋਈ ਜ਼ਬਰਦਸਤ ਮੁਕਾਬਲੇ ਦੌਰਾਨ ਇੱਕ ਬਦਮਾਸ਼ ਜ਼ਖ਼ਮੀ ਹੋ ਗਿਆ, ਜਦੋਂਕਿ ਪੁਲੀਸ ਨੇ ਘੇਰਾਬੰਦੀ ਕਰਕੇ ਕੁੱਲ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸ.ਪੀ. (ਸਿਟੀ) ਨਰਿੰਦਰ ਸਿੰਘ ਨੇ ਦੱਸਿਆ ਕਿ ਰੇਲਵੇ ਰੋਡ ’ਤੇ ਲੁੱਟ-ਖੋਹ ਅਤੇ ਨਸ਼ਾ ਤਸਕਰੀ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਜਦੋਂ ਥਾਣਾ ਕੋਤਵਾਲੀ ਦੀ ਪੁਲੀਸ ਨੇ ਪਰਲਜ਼ ਕੰਪਨੀ ਦੀ ਖੰਡਰ ਪਈ ਬਿਲਡਿੰਗ ’ਤੇ ਛਾਪਾ ਮਾਰਿਆ, ਤਾਂ ਉੱਥੇ ਲੁਕੇ ਬਦਮਾਸ਼ਾਂ ਨੇ ਪੁਲੀਸ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ।

ਮੁਕਾਬਲੇ ਵਾਲੀ ਥਾਂ ਦਾ ਜਾਇਜ਼ਾ ਲੈਂਦੇ ਪੁਲੀਸ ਅਧਿਕਾਰੀ।
ਮੁਕਾਬਲੇ ਵਾਲੀ ਥਾਂ ਦਾ ਜਾਇਜ਼ਾ ਲੈਂਦੇ ਪੁਲੀਸ ਅਧਿਕਾਰੀ।

ਪੁਲੀਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਨੀਰਜ ਉਰਫ਼ ਕਾਲੂ ਨਾਮੀ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਪੁਲੀਸ ਨੇ ਉਸ ਨੂੰ ਅਤੇ ਉਸ ਦੇ ਚਾਰ ਸਾਥੀਆਂ ਨੂੰ ਕਾਬੂ ਕਰ ਲਿਆ।

Advertisement

ਫੜੇ ਗਏ ਮੁਲਜ਼ਮਾਂ ਦੀ ਪਛਾਣ ਨੀਰਜ ਕਾਲੂ, ਉਸ ਦਾ ਭਰਾ ਘੋਟਾ, ਰਾਹੁਲ, ਕਰਨ ਅਤੇ ਵਿਕਰਮਜੀਤ ਵਜੋਂ ਹੋਈ ਹੈ। ਪੁਲੀਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨੀਰਜ ਅਤੇ ਘੋਟੇ ਵਿਰੁੱਧ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ 7-7 ਅਪਰਾਧਿਕ ਮਾਮਲੇ ਦਰਜ ਹਨ, ਜਦੋਂਕਿ ਕਰਨ ਅਤੇ ਵਿਕਰਮਜੀਤ ’ਤੇ ਵੀ ਦੋ-ਦੋ ਪਰਚੇ ਦਰਜ ਹਨ।

Advertisement

ਮੁਕਾਬਲੇ ਵਾਲੀ ਥਾਂ ਦਾ ਜਾਇਜ਼ਾ ਲੈਂਦੇ ਪੁਲੀਸ ਅਧਿਕਾਰੀ।
ਮੁਕਾਬਲੇ ਵਾਲੀ ਥਾਂ ਦਾ ਜਾਇਜ਼ਾ ਲੈਂਦੇ ਪੁਲੀਸ ਅਧਿਕਾਰੀ।

ਪੁਲੀਸ ਨੇ ਇਨ੍ਹਾਂ ਸਾਰਿਆਂ ਖ਼ਿਲਾਫ਼ ਬੀ.ਐਨ.ਐਸ. ਦੀ ਧਾਰਾ 310 (2), ਅਸਲਾ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਨਵਾਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਕਾਰਵਾਈ ਨਾਲ ਇਲਾਕੇ ਵਿੱਚ ਲੁੱਟ-ਖੋਹ ਕਰਨ ਵਾਲੇ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਹੋਇਆ ਹੈ।

Advertisement
×