ਐੱਨਪੀ ਧਵਨ
ਪਠਾਨਕੋਟ, 7 ਨਵੰਬਰ
ਇੰਜਨੀਅਰਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਵੱਲੋਂ ਦਿਖਾਈ ਜਾ ਰਹੀ ਬੇਰੁਖੀ ਤੋਂ ਨਾਰਾਜ਼ ਵੱਖ-ਵੱਖ ਵਿਭਾਗਾਂ ਦੇ ਇੰਜਨੀਅਰ 8 ਅਤੇ 9 ਨਵੰਬਰ ਨੂੰ ਹੜਤਾਲ ’ਤੇ ਰਹਿਣਗੇ ਤੇ ਦੋਵੇਂ ਹੀ ਦਿਨ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਵਿੱਚ ਧਰਨਾ ਵੀ ਦੇਣਗੇ। ਸੂਬੇ ਦੇ ਸਮੂਹ ਵਿਭਾਗਾਂ ਨਾਲ ਸਬੰਧਤ ਜੂਨੀਅਰ ਇੰਜਨੀਅਰ (ਜੇਈ), ਸਹਾਇਕ ਇੰਜਨੀਅਰ (ਏਈ) ਤੇ ਪਦਉੱਨਤ ਉਪ-ਮੰਡਲ ਇੰਜਨੀਅਰ (ਐੱਸਡੀਓਜ਼) ਇਸ ਹੜਤਾਲ ਵਿੱਚ ਸ਼ਾਮਲ ਹੋਣਗੇ। ਇਹ ਐਲਾਨ ਕੌਂਸਲ ਆਫ ਡਿਪਲੋਮਾ ਇੰਜਨੀਅਰਜ਼ ਪੰਜਾਬ ਦੇ ਸੂਬਾਈ ਚੇਅਰਮੈਨ ਇੰਜਨੀਅਰ ਸੁਖਮਿੰਦਰ ਸਿੰਘ ਲਵਲੀ, ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ ਤੇ ਵਿੱਤ ਸਕੱਤਰ ਨਰਿੰਦਰ ਕੁਮਾਰ ਨੇ ਕੀਤਾ। ਚੇਅਰਮੈਨ ਸੁਖਮਿੰਦਰ ਸਿੰਘ ਲਵਲੀ ਨੇ ਕਿਹਾ ਕਿ 18 ਅਕਤੂਬਰ ਨੂੰ ਮੋਰਿੰਡਾ ਵਿੱਚ ਰੋਸ ਮਾਰਚ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਮੰਗ ਪੱਤਰ ਦਿੱਤਾ ਸੀ।